ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਹੋਈ। ਇਸ ਵਿਸ਼ੇਸ਼ ਅਤੇ ਅਹਿਮ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਖੀ ਸੁਖਬੀਰ ਬਾਦਲ ਖਿਲਾਫ ਧਾਰਮਿਕ ਸਜ਼ਾ ਸੁਣਾਈ ਜਾ ਸਕਦੀ ਹੈ, ਬਾਗੀ ਅਕਾਲੀ ਅਤੇ ਪੰਥ ਵਿਰੋਧੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਸਜ਼ਾ ਤੋਂ ਪਹਿਲਾਂ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਮੰਗ ਕੀਤੀ। ਇਸੇ ਕਾਰਨ ਅਤੇ ਵਿਰੋਧੀ ਅਕਾਲੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਬਿਨਾਂ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ। ਬਾਦਲ ਨੇ ਐਲਾਨ ਕੀਤਾ ਕਿ ਉਹ ਅਕਾਲ ਤਖ਼ਤ ਸਾਹਿਬ ‘ਤੇ ਪੰਚ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਧਾਰਮਿਕ ਸਜ਼ਾ ਸਵੀਕਾਰ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
