ਚੰਡੀਗੜ੍ਹ/ ਐੱਸ.ਏ.ਐੱਸ ਨਗਰ, 12 ਦਸੰਬਰ 2021: ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਨਾਭਾ ਰੋਡ ਪਟਿਆਲਾ ਸਥਿਤ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਮਿਤੀ 13 ਦਸੰਬਰ ਦਿਨ ਸੋਮਵਾਰ ਨੂੰ ਸਮਾਂ ਸਵੇਰੇ 11 ਵਜੇ ਤੋਂ 2 ਵਜੇ ਤੱਕ ਇੱਕ ਸੈਮੀਨਾਰ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।ਸੈਮੀਨਾਰ ਦਾ ਵਿਸ਼ਾ “ਸ਼੍ਰੋਮਣੀ ਅਕਾਲੀ ਦਲ ਅਤੀਤ, ਵਰਤਮਾਨ ਅਤੇ ਭਵਿੱਖ” ਰੱਖਿਆ ਗਿਆ ਹੈ।ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਕਰਨਗੇ। ਸੈਮੀਨਾਰ ਵਿੱਚ ਉੱਘੇ ਸਿੱਖ ਵਿਦਵਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਐੱਸ.ਪੀ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾ. ਬਲਕਾਰ ਸਿੰਘ, ਡਾ. ਅਮਰਜੀਤ ਸਿੰਘ ਗਰੇਵਾਲ ਲੁਧਿਆਣਾ, ਸਿੱਖ ਇਤਿਹਾਸਕਾਰ ਸ: ਹਰਵਿੰਦਰ ਸਿੰਘ ਖ਼ਾਲਸਾ ਬਠਿੰਡਾ ਅਤੇ ਪ੍ਰੋ. ਸੁਖਦਿਆਲ ਸਿੰਘ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਉਚੇਚੇ ਤੌਰ
ਤੇ ਸਿ਼ਰਕਤ ਕਰਨਗੇ।
ਇਸ ਸਬੰਧ ਵਿੱਚ ਸੈਮੀਨਾਰ ਕਮੇਟੀ ਦੇ ਚੇਅਰਮੈਨ ਸ: ਸੁਖਵੰਤ ਸਿੰਘ ਸਰਾਓ ਨੇ ਕਿਹਾ ਕਿ 101 ਸਾਲ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਬੜਾ ਸ਼ਨਾਂਮੱਤਾ ਇਤਿਹਾਸ ਹੈ। ਇਸ ਤੋਂ ਇਲਾਵਾ ਦੇਸ਼ ਦੀ ਆਜ਼ਾਦੀ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦਾ ਬਹੁਤ ਵੱਡਾ ਯੋਗਦਾਨ ਹੈ।ਇਸ ਇਤਿਹਾਸਕ ਦਿਹਾੜੇ ਦੀ ਮਹਤੱਤਾ ਨੂੰ ਵੇਖਦੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਉਪਰੋਕਤ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ ਸਿੱਖ ਵਿਦਵਾਨ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਂਮੱਤੇ ਇਤਿਹਾਸ ਬਾਰੇ ਵੱਖ- ਵੱਖ ਪੱਖਾਂ
ਤੇ ਚਰਚਾ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸੈਮੀਨਾਰ ਦਾ ਆਯੋਜਨ ਅੱਜ
