ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਉਪ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ


ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਜਲੰਧਰ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਸੁਖਵਿੰਦਰ ਸਿੰਘ ਸੁੱਖ ਨੂੰ ਆਪਣਾ ਉਮੀਦਵਾਰ ਐਲਾਨਿਆ https://www.youtube.com/live/J6jjjNgdWBA?feature=share ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਕਾਂਗਰਸ ਉਮੀਦਵਾਰ ਐਲਾਨਿਆ ਸੀ। ਉੱਥੇ ਹੀ ਕੁਝ ਦਿਨ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਨੂੰ ‘ਆਪ’ ਨੇ ਜਲੰਧਰ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਮਿਲ ਕੇ ਇਹ ਜ਼ਿਮਨੀ ਚੋਣ ਲੜਨਗੇ ਪੋਸਟ ਬੇਦਾਅਵਾ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *