Site icon Geo Punjab

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋਂ ਕੱਢਿਆ ਜਾ ਸਕਦਾ ਹੈ, ਜਵਾਬ ਦੇਣ ਦਾ ਅੱਜ ਹੈ ਆਖਰੀ ਮੌਕਾ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਚੱਲ ਰਹੀ ਖਿੱਚੋਤਾਣ ਸਬੰਧੀ ਅੱਜ ਬੀਬੀ ਜਗੀਰ ਕੌਰ ਲਈ ਆਪਣਾ ਪੱਖ ਰੱਖਣ ਦਾ ਆਖਰੀ ਮੌਕਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੋਰ ਨੂੰ ਅੱਜ ਦੁਪਹਿਰ 12 ਵਜੇ ਤੱਕ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਆਖਰੀ ਮੌਕਾ ਦਿੱਤਾ ਹੈ। ਸਪਸ਼ਟ ਜਾਪਦਾ ਹੈ ਕਿ ਜੇਕਰ ਬੀਬੀ ਅਨੁਸ਼ਾਸਨੀ ਕਮੇਟੀ ਨੂੰ ਆਪਣੇ ਜਵਾਬ ਨਾਲ ਸੰਤੁਸ਼ਟ ਨਹੀਂ ਕਰ ਸਕੀ ਤਾਂ ਉਹਨਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ। ਵਿੱਚ ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਮੰਨਦੀ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version