ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸ: ਸੁਖਦੇਵ ਸਿੰਘ ਭੂਰਾਕੋਹਨਾ ਦੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਦੇਵ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਾਬਕਾ ਸਕੱਤਰ ਸ. ਭੂਰਾਕੋਹਨਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਹਰਜੀਤ ਸਿੰਘ ਲਾਲੂਘੁੰਮਣ ਉਪ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ: ਸੁਖਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਸ. ਸੁਖਰਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *