Site icon Geo Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਨਿੰਦਾ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਖੇਮਕਰਨ ਦੇ ਪਿੰਡ ਖਾਲੜਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਸਿੱਖ ਮਨਾਂ ਨੂੰ ਠੇਸ ਪਾਹੁੰਚਾ ਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।
ਬਾਦਲਾਂ ਨੂੰ ਵੱਡਾ ਝਟਕਾ,Akali Dal ਦਾ ਵੱਡਾ Leader ਗ੍ਰਿਫ਼ਤਾਰ | Bunty Romana | D5 Channel Punjabi
ਉਨ੍ਹਾਂ ਕਿਹਾ ਕਿ ਤਾਜਾ ਘਟਨਾ ਹਲਕਾ ਖੇਮਕਰਨ ਦੇ ਪਿੰਡ ਖਾਲੜਾ ਵਿਖੇ ਵਾਪਰੀ ਹੈ ਜਿਥੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਹੈ। ਉਨ੍ਹਾਂ ਸਰਕਾਰ ਪਾਸੋਂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅੰਦਰ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਾ ਸਤਿਕਾਰ ਕਰਨ ਅਤੇ ਸੁਚੇਤ ਰੂਪ ਵਿਚ ਆਪਣੀ ਜ਼ਿੰਮੇਵਾਰੀ ਸਮਝੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version