ਅੰਮ੍ਰਿਤਸਰ/ਪਾਕਿਸਤਾਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਕਰ ਰਹੇ ਗਿਆਨੀ ਦਇਆ ਸਿੰਘ ਨਾਲ ਹੋਈ ਲੁੱਟ-ਖੋਹ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਮਜੀਠੀਆ ਲਾਈਵ: ਮਜੀਠੀਆ ਨੇ ਪਟਿਆਲਾ ਜੇਲ੍ਹ ‘ਚ ਸਿੱਧੂ ਦੇ ਹਾਲਾਤਾਂ ਬਾਰੇ ਖੋਲ੍ਹੇ ਭੇਦ D5 Channel Punjabi ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ‘ਚ ਘੱਟ ਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ, ਜਿਸ ਕਾਰਨ ਉੱਥੇ ਰਹਿੰਦੇ ਸਿੱਖ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਨੂੰ ਜਾਂਦੇ ਸਮੇਂ ਭਾਈ ਦਇਆ ਸਿੰਘ ਨੂੰ ਸਾਥੀ ਸਿੰਘ ਸਮੇਤ ਬੰਦੂਕ ਦੀ ਨੋਕ ‘ਤੇ ਲੁੱਟਣਾ ਸਿੱਖਾਂ ਨੂੰ ਡਰਾਉਣ ਵਾਲੀ ਘਿਨਾਉਣੀ ਕਾਰਵਾਈ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਿੱਖਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਨਾ ਹੋਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
