ਸੰਗਤਾਂ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਵਰਗੀਆਂ ਸ਼ਖਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ-ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਵਣਜਾਰਾ। ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੋਕੀਨ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਤਨਾਮ ਸਿੰਘ ਕੁਹਾੜਕਾ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਸਿੱਖ ਕੌਮ ਨੂੰ ਉਨ੍ਹਾਂ ਦੇ ਯੋਗਦਾਨ ’ਤੇ ਹਮੇਸ਼ਾ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਇੱਕ ਪਰਉਪਕਾਰੀ ਇਨਸਾਨ ਸਨ, ਜਿਨ੍ਹਾਂ ਨੇ ਭਟਕਦੀਆਂ ਸੰਗਤਾਂ ਨੂੰ ਸੱਚੇ ਗੁਰੂ ਦੇ ਲੜ ਲਾਇਆ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਅਤੇ ਭਾਈ ਲੱਖੀ ਸ਼ਾਹ ਵਰਗੀਆਂ ਸਮਰਪਿਤ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਗੁਰਸਿੱਖੀ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਸ਼ਲਾਘਾ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਸ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਸ. ਬਲਦੇਵ ਸਿੰਘ ਗਿਜਲੀਆਂ ਨੇ ਸਮਾਗਮ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਅਮਰੀਕਾ ਤੋਂ ਪੀ.ਯੂ. ਰਘਬੀਰ ਸਿੰਘ ਬੱਬੀ, ਮਾਸਟਰ ਮਹਿੰਦਰ ਸਿੰਘ ਅਤੇ ਹਿੰਮਤ ਸਿੰਘ ਸਰਪੰਚ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਵਰਿਆਮ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਨੇ ਨਿਭਾਈ। ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਹਰਪਾਲ ਸਿੰਘ ਜੱਲ੍ਹਾ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਸ. ਬਲਦੇਵ ਸਿੰਘ ਗਿਲਜੀਆਂ, ਸਾਬਕਾ ਪ੍ਰਧਾਨ ਹਿੰਮਤ ਸਿੰਘ ਸਰਪੰਚ, ਮਾਸਟਰ ਮਹਿੰਦਰ ਸਿੰਘ, ਸ: ਰਘਬੀਰ ਸਿੰਘ ਬੱਬੀ, ਖ਼ਜ਼ਾਨਚੀ ਗਰੀਬ ਸਿੰਘ ਕਾਲੀ, ਸਰਬਜੀਤ ਸਿੰਘ ਦਸੂਹਾ ਸਾਬਕਾ ਚੇਅਰਮੈਨ ਸ. ਮਹਿੰਦਰ ਸਿੰਘ ਮਹਿਮਦਪੁਰ, ਸ: ਕੁਲਬੀਰ ਸਿੰਘ ਯੂ.ਐਸ.ਏ., ਬੀਬੀ ਬਲਜਿੰਦਰ ਸਿੰਘ ਗਿਜਲੀਆਂ, ਬੀਬੀ ਗੁਰਚਰਨ ਕੌਰ, ਬੀਬੀ ਕੁਲਵੰਤ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ ਡਿਪਟੀ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਉਪ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰ: ਨਿਰਵੇਲ ਸਿੰਘ, ਮੈਨੇਜਰ ਬਘੇਲ ਸਿੰਘ, ਸ੍ਰ: ਨਰਿੰਦਰ ਸਿੰਘ, ਸ੍ਰ: ਇਕਬਾਲ ਸਿੰਘ ਮੁਖੀ, ਸ੍ਰ: ਨਿਸ਼ਾਨ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
