ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਦਾ ਜਨਮ ਦਿਹਾੜਾ ਮਨਾਇਆ ਗਿਆ


ਅੰਮ੍ਰਿਤਸਰ, 8 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੌਜੂਦਾ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ | ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚ ਦਰਜ 15 ਭਗਤ ਸ. ਸਾਂਜੀ ਵੀ ਇੱਕ ਹੈ। ਉਨ੍ਹਾਂ ਕਿਹਾ ਕਿ ਭਗਤ ਸੈਣ ਜੀ ਦੇ ਬਚਨ ਮਨੁੱਖਤਾ ਲਈ ਮਾਰਗ ਹਨ, ਜਿਨ੍ਹਾਂ ‘ਤੇ ਚੱਲ ਕੇ ਅਸੀਂ ਆਪਣਾ ਜੀਵਨ ਸਵਾਰ ਸਕਦੇ ਹਾਂ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਿਮਰਜੀਤ ਸਿੰਘ ਕੰਗ, ਸ. ਸਤਨਾਮ ਸਿੰਘ ਮੰਗਸਰਾਏ, ਉਪ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ: ਬਘੇਲ ਸਿੰਘ, ਸ: ਜਗਤਾਰ ਸਿੰਘ, ਸ: ਸਤਨਾਮ ਸਿੰਘ ਰਿਆੜ, ਸ. ਨਰਿੰਦਰ ਸਿੰਘ, ਸੈਣ ਭਾਈਚਾਰੇ ਤੋਂ ਨਿਸ਼ਾਨ ਸਿੰਘ ਜਫਰਵਾਲ, ਸ. ਅਮਰੀਕ ਸਿੰਘ, ਸ: ਗੁਰਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *