Site icon Geo Punjab

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਮਤਿ ਸਮਾਗਮ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਪ੍ਰੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਪਵਿੱਤਰ ਸੰਥਿਆ ਸੁਣਾਈ। ਉਨ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਜੀ ਦੀ ਪਾਵਨ ਬਾਣੀ ਸਰਬ-ਵਿਆਪਕਤਾ ਦੀ ਗੱਲ ਕਰਨ ਦੇ ਨਾਲ-ਨਾਲ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਨਾ ਵੀ ਦਿੰਦੀ ਹੈ। ਬੇਅਦਬੀ ਮਾਮਲੇ ‘ਚ ਸਰਕਾਰ ਦਾ ਹੱਥ! ਸਰਕਾਰ ਦੇ ਹੁਕਮਾਂ ਤੋਂ ਬਾਹਰ SIT! ਵਕੀਲ ਨੇ ਲਿਆਏ ਸਬੂਤ, ਕੌਣ ਕਰੇਗਾ ਜਾਂਚ? ਉਨ੍ਹਾਂ ਸੰਗਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਮਾਜ ਦੀ ਖੁਸ਼ਹਾਲੀ ਲਈ ਭਗਤ ਰਵਿਦਾਸ ਵੱਲੋਂ ਦਰਸਾਏ ਮਾਰਗ ‘ਤੇ ਚੱਲ ਕੇ ਅਸੀਂ ਆਪਣਾ ਜੀਵਨ ਆਨੰਦਮਈ ਬਣਾ ਸਕਦੇ ਹਾਂ | ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਸ. ਬਘੇਲ ਸਿੰਘ, ਐਡੀਸ਼ਨਲ ਮੈਨੇਜਰ ਨਿਸ਼ਾਨ ਸਿੰਘ, ਸ: ਨਿਸ਼ਾਨ ਸਿੰਘ ਜ਼ਫਰਵਾਲ, ਸ: ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version