ਅੰਮ੍ਰਿਤਸਰ (ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਉਨ੍ਹਾਂ ਦੇ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੌਜੂਦਾ ਰਾਗੀ ਭਾਈ ਗੁਰਚਰਨ ਸਿੰਘ ਦੀ ਟੀਮ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ ਅਤੇ ਪਾਵਨ ਆਦੇਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪ੍ਰਾਪਤ ਕੀਤੇ। ਮਨੋਹਰ ਲਾਲ ਖੱਟਰ ਦਾ SYL ‘ਤੇ ਵੱਡਾ ਬਿਆਨ, ਪੰਜਾਬ ‘ਚ ਸਿਆਸਤ D5 Channel Punjabi ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ‘ਤੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਜ਼ਾਦ ਸੋਚ ਅਤੇ ਆਜ਼ਾਦ ਸਿਧਾਂਤ ਸਮੇਂ ਦੀਆਂ ਸਰਕਾਰਾਂ ਨੂੰ ਹਮੇਸ਼ਾ ਝੰਜੋੜਦੇ ਰਹੇ ਹਨ। ਇਸੇ ਲਈ ਸਰਕਾਰਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲੇ ਕਰਦੀਆਂ ਰਹੀਆਂ, ਜਿਸ ਦਾ ਸਿੱਖ ਯੋਧਿਆਂ ਨੇ ਹਮੇਸ਼ਾ ਡਟ ਕੇ ਵਿਰੋਧ ਕੀਤਾ। ਜਦੋਂ ਅਹਿਮਦ ਸ਼ਾਹ ਅਬਦਾਲੀ ਆਪਣੀਆਂ ਫ਼ੌਜਾਂ ਨਾਲ ਹਮਲਾ ਕਰਨ ਆਇਆ ਤਾਂ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਆਪਣੇ ਕੁਝ ਸਾਥੀ ਸਿੰਘਾਂ ਨਾਲ ਅਬਦਾਲੀ ਦੀਆਂ ਫ਼ੌਜਾਂ ਨਾਲ ਲੜ ਕੇ ਸ਼ਹੀਦੀ ਪ੍ਰਾਪਤ ਕਰ ਗਏ। MCD Election 2022: ਨਗਰ ਨਿਗਮ ਚੋਣਾਂ, ਵੋਟਰਾਂ ਦੀਆਂ ਲੰਬੀਆਂ ਕਤਾਰਾਂ, ਵੇਖੋ ਮੌਕੇ ਦੀਆਂ ਤਸਵੀਰਾਂ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਗੁਰਧਾਮਾਂ ਦੀ ਰਾਖੀ ਲਈ ਬਾਬਾ ਗੁਰਬਖਸ਼ ਸਿੰਘ ਜੀ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ: ਬਘੇਲ ਸਿੰਘ, ਸ: ਨਰਿੰਦਰ ਸਿੰਘ, ਸ: ਸਤਨਾਮ ਸਿੰਘ, ਐਡੀਸ਼ਨਲ ਮੈਨੇਜਰ ਨਿਸ਼ਾਨ ਸਿੰਘ, ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।