ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਸਬੰਧੀ ਸੁਪਰੀਮ ਕੋਰਟ ਨੇ ਅੰਬਾਲਾ ਨੇੜੇ ਸ਼ੰਭੂ ਸਰਹੱਦ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਮੇਟੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਗਠਿਤ ਕਮੇਟੀ ਕਿਸਾਨਾਂ ਦੇ ਸਾਰੇ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕਰੇਗੀ ਅਤੇ ਸਾਨੂੰ ਉਮੀਦ ਹੈ ਕਿ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋ ਜਾਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਉਮੀਦ ਹੈ ਕਿ ਕਿਸਾਨ ਵੀ ਗਠਿਤ ਕਮੇਟੀ ਦਾ ਸਮਰਥਨ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
