ਪਟਿਆਲਾ: ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਥੋਂ ਦੇ ਨਿੱਜੀ ਹਸਪਤਾਲ ਪਟਿਆਲਾ ਹਾਰਟ ਵਿੱਚ ਦਾਖਲ ਕਰਵਾਇਆ ਗਿਆ ਹੈ। ਬਲਕੌਰ ਸਿੰਘ ਦੀ ਤੜਕੇ ਤੜਕੇ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਲਿਆਂਦਾ ਗਿਆ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਹਸਪਤਾਲ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕੀਤੀ। ਹਸਪਤਾਲ ‘ਚ ਮਿਲਣ ਤੋਂ ਬਾਅਦ ਪ੍ਰਨੀਤ ਕੌਰ ਨੇ ਬਾਹਰ ਆ ਕੇ ਦੱਸਿਆ ਕਿ ਬਲਕੌਰ ਸਿੰਘ ਦੀ ਸਿਹਤ ਠੀਕ ਨਹੀਂ ਲੱਗ ਰਹੀ ਅਤੇ ਉਹ ਕਾਫੀ ਕਮਜ਼ੋਰ ਹੈ। ਉਨ੍ਹਾਂ ਦਾ ਮਨ ਦੁੱਖ ਨਾਲ ਭਰਿਆ ਹੋਇਆ ਹੈ। ‘ਆਪ’ ‘ਚ ਵੱਡਾ ਸਿਆਸੀ ਧਮਾਕਾ, ਵਿਰੋਧੀ ਧਿਰ ਦੇ ਨੇਤਾ! ਭਾਜਪਾ, ਕਾਗਰਸੀ ਤੇ ਅਕਾਲੀ ਰਹਿ ਗਏ ਦੇਖ ਕੇ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਇਨਸਾਨੀਅਤ ਦੇ ਨਾਤੇ ਉਨ੍ਹਾਂ ਦਾ ਹਾਲ ਪੁੱਛਣ ਆਏ ਹਨ। ਜੇਕਰ ਉਹ ਆਪਣੇ ਸ਼ਹਿਰ ਵਿੱਚ ਬਲਕੌਰ ਸਿੰਘ ਲਈ ਕੁਝ ਕਰ ਸਕਦੇ ਹਨ ਤਾਂ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਪੁੱਤਰ ਸਿੱਧੂ ਦੀ ਮੌਤ ਦਾ ਦੁੱਖ ਹੈ ਕਿ ਉਹ ਇਸ ਹਾਲਤ ਵਿੱਚ ਆਏ ਹਨ। ਦੱਸਣਯੋਗ ਹੈ ਕਿ ਫਿਲਹਾਲ ਡਾਕਟਰਾਂ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਦੀ ਸਿਹਤ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
