ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀਰਵਾਰ ਤੜਕੇ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਉਸ ਨੂੰ ਫਤਹਿਗੜ੍ਹ ਸਾਹਿਬ ਦੇ ਕਿਲਾ ਹਰਨਾਮ ਸਿੰਘ ਨਗਰ ਵਿਖੇ ਸਾਥੀਆਂ ਸਮੇਤ ਨਜ਼ਰਬੰਦ ਕਰ ਦਿੱਤਾ ਗਿਆ। ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਤੇ ਆਲੇ-ਦੁਆਲੇ ਪੁਲਿਸ ਬਲ ਤਾਇਨਾਤ ਕਰਕੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਕਿਸੇ ਨੂੰ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ।
ਸਿਮਰਨਜੀਤ ਸਿੰਘ ਮਾਨ ਨੂੰ ਹਿਰਾਸਤ ਲੈ ਲਿਆ ਗਿਅ ਹੈ। ਇਸ ਦੀ ਜਾਣਕਾਰੀ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਹੈ।ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਕਿ – ਕੀ ਪੰਜਾਬ ਵੀ ਪਾਕਿਸਤਾਨ ਵਾਂਗ ਫੌਜ/ਪੁਲਿਸ ਰਾਜ ਬਣ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਅੱਜ ਹਿਰਾਸਤ ‘ਚ ਲੈ ਲਿਆ ਜੋ ਗ਼ੈਰ ਕਾਨੂੰਨੀ ਹੈ। ਅੱਜ ਭਾਨਾ ਸਿੱਧੂ ਦੇ ਹੱਕ ‘ਚ ਸਿਮਰਨਜੀਤ ਸਿੰਘ ਮਾਨ ਨੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ।
ਕੀ ਸਾਨੂੰ ਪੰਜਾਬ ਵਿੱਚ ਸਰਕਾਰ ਦੇ ਗਲਤ ਫੈਸਲਿਆਂ ਦਾ ਵਿਰੋਧ ਕਰਨ ਦੀ ਵੀ ਇਜਾਜ਼ਤ ਨਹੀਂ ਹੈ? ਇਹ ਲੋਕਤੰਤਰ ਦਾ ਕਤਲ ਹੈ ਅਤੇ ਸੰਵਿਧਾਨ ਵਿੱਚ ਦਰਜ ਸਾਡੇ ਬੁਨਿਆਦੀ ਅਧਿਕਾਰਾਂ ਦਾ ਕਤਲ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਬਾਬਾ ਸਾਹਿਬ ਅੰਬੇਡਕਰ ਜੀ ਦੀਆਂ ਤਸਵੀਰਾਂ ਹਟਾ ਦਿਓ।
https://twitter.com/SukhpalKhaira/status/1752916031256043557/photo/1
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
