ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਮਹੰਤਾਂ ਤੋਂ ਆਜ਼ਾਦ ਕਰਵਾਉਣ ਸਮੇਂ 1964 ਦੇ ਸਾਕੇ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ ਹੋਏ ਸਨ। ਇਸ ਦੁਖਾਂਤ ਦੇ ਗਵਾਹ ਹਰੀਆਂ ਵੇਲਾਂ ਵਾਲੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਨ, ਜਿਨ੍ਹਾਂ ਨੂੰ ਪੰਥ ਨੇ ਜਿੰਦਾ ਸ਼ਹੀਦ ਦਾ ਖਿਤਾਬ ਦਿੱਤਾ ਹੈ। ਅੱਜ ਸਾਕੇ ਦੇ ਸਾਲਾਨਾ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ | ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਾਈ ਰਾਜਦੀਪ ਸਿੰਘ ਵੱਲੋਂ ਸੰਗਤਾਂ ਨੂੰ ਪਵਿੱਤਰ ਹੁਕਮਨਾਮਾ ਸਰਵਣ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਦੁਖਾਂਤ ਦੇ ਦਰਦ ਨੂੰ ਸਿੱਖ ਕਦੇ ਵੀ ਭੁਲਾ ਨਹੀਂ ਸਕਦੇ। ਸ੍ਰੀ ਪਾਉਂਟਾ ਸਾਹਿਬ ਦੀ ਬਰਸੀ ਮੌਕੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੇ ਸੰਭਾਲ ਲਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਨੇਕਾਂ ਕਤਲੇਆਮ ਹੋਏ ਜਿਨ੍ਹਾਂ ਵਿੱਚ ਅਣਗਿਣਤ ਸਿੱਖ ਸ਼ਹੀਦ ਹੋਏ। ਉਸ ਸਮੇਂ ਅੰਗਰੇਜ਼ਾਂ ਦਾ ਰਾਜ ਸੀ ਅਤੇ ਸਿੱਖ ਉਸ ਜ਼ੁਲਮ ਦਾ ਹੱਸਦੇ-ਖੇਡਦੇ ਸਨ, ਪਰ ਆਜ਼ਾਦ ਭਾਰਤ ਵਿਚ ਵਾਪਰੇ ਦੁਖਾਂਤ ਦਾ ਦਰਦ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਨੂੰ ਅੱਖੀਂ ਦੇਖਣ ਵਾਲੇ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੀ ਕੌਮ ਦੀ ਉੱਘੀ ਹਸਤੀ ਹਨ, ਜੋ ਹਮੇਸ਼ਾ ਹੀ ਸੰਪਰਦਾਇਕ ਏਕਤਾ ਲਈ ਯਤਨਸ਼ੀਲ ਰਹਿੰਦੇ ਹਨ। ਇਸ ਮੌਕੇ ਐਡਵੋਕੇਟ ਧਾਮੀ ਨੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ਵਿੱਚ ਹਰ ਸਾਲ 23 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਘੱਲੂਘਾਰਾ 22 ਮਈ ਨੂੰ ਹੋਇਆ ਸੀ ਪਰ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਕਾਰਨ 23 ਮਈ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਕਰਵਾਇਆ ਜਾਵੇਗਾ | ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂਵਾਲਾ ਨੇ ਕਿਹਾ ਕਿ ਗੁਰੂ ਘਰਾਂ ਵਿੱਚ ਪੰਥਕ ਮਰਿਆਦਾਵਾਂ ਨੂੰ ਕਾਇਮ ਰੱਖਣ ਲਈ ਕੌਮ ਨੇ ਹਮੇਸ਼ਾ ਕੁਰਬਾਨੀ ਦਿੱਤੀ ਹੈ ਅਤੇ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਸ੍ਰੀ ਪਾਉਂਟਾ ਸਾਹਿਬ ਦੀ ਸੇਵਾ ਸੰਭਾਲ ਲਈ ਮਿਲੀ ਹੈ। ਉਨ੍ਹਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਸਾਕੇ ਦੀ ਯਾਦਗਾਰ ਮਨਾਉਣ ਅਤੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਾਕੇ ਦੀ ਤਸਵੀਰ ਰੱਖਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ: ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਪ੍ਰੀਤ ਸਿੰਘ ਝੱਬਰ, ਬਾਬਾ ਨੌਰੰਗ ਸਿੰਘ, ਬਾਬਾ ਗੁਰਦੇਵ ਸਿੰਘ, ਸਕੱਤਰ ਸ: ਪ੍ਰਤਾਪ ਸਿੰਘ, ਸ: ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਸਿਮਰਜੀਤ ਸਿੰਘ, ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ: ਸਤਨਾਮ ਸਿੰਘ ਮੰਗਸਰਾਏ, ਉਪ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਜਸਵਿੰਦਰ ਸਿੰਘ ਜੱਸੀ, ਸ. ਪਰਮਜੀਤ ਸਿੰਘ, ਸੁਪਰਡੈਂਟ ਸ: ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਨਾਮ ਸਿੰਘ, ਸ: ਬਲਵਿੰਦਰ ਸਿੰਘ ਖੈਰਾਬਾਦ, ਸ: ਮਨਜੀਤ ਸਿੰਘ, ਸ: ਗੁਰਮੀਤ ਸਿੰਘ, ਮੈਨੇਜਰ ਬਘੇਲ ਸਿੰਘ, ਸ: ਸਤਨਾਮ ਸਿੰਘ ਰਿਆੜ, ਸ. ਇਕਬਾਲ ਸਿੰਘ ਮੁਖੀ, ਸ੍ਰ.ਭਗਵੰਤ ਸਿੰਘ ਧੰਗੇੜਾ, ਸ੍ਰ. ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
