ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਜਾਵੇਗਾ। ਗੁਰਦੁਆਰਾ ਸਾਹਿਬ ਵਿਖੇ ਕੀਤਾ ਜਾਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਦੇ ਪ੍ਰਬੰਧਕਾਂ ਨਾਲ ਮੀਟਿੰਗ ਉਪਰੰਤ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ 30 ਅਕਤੂਬਰ 2022 ਨੂੰ ਵੱਡੇ ਪੱਧਰ ‘ਤੇ ਮਨਾਈ ਜਾ ਰਹੀ ਹੈ, ਜਿਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾਣਗੇ, ਜਿਸ ਤਹਿਤ 22 ਅਕਤੂਬਰ ਨੂੰ ਸੁਲਤਾਨਵਿੰਡ ਰੋਡ ’ਤੇ ਗੁਰੂ ਨਾਨਕਪੁਰਾ ਸਥਿਤ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਕਰਮ ਸਿੰਘ ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦ ਹਨ, ਜਿਨ੍ਹਾਂ ਦੀ ਯਾਦ ਵਿਚ ਇਹ ਸਮਾਗਮ ਕਰਵਾਇਆ ਜਾਵੇਗਾ | ਇਸ ਸਮਾਗਮ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਹਾਜ਼ਰੀ ਭਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ: ਗੁਰਮੀਤ ਸਿੰਘ ਬੂਹ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਓ.ਐਸ.ਡੀ.ਸਤਬੀਰ ਸਿੰਘ ਧਾਮੀ, ਉਪ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਮੇਜਰ ਸਿੰਘ ਅਰਜਨ ਮੰਗਾ, ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਦੇ ਮੁੱਖ ਸੇਵਾਦਾਰ ਸ. ਮਾਲਵਿੰਦਰ ਸਿੰਘ, ਸ: ਸ਼ਾਮ ਸਿੰਘ, ਸ: ਜਸਵਿੰਦਰ ਸਿੰਘ, ਮਾਸਟਰ ਤੇਜਿੰਦਰ ਸਿੰਘ, ਸ: ਮਨਿੰਦਰਪਾਲ ਸਿੰਘ, ਸ: ਬਲਜੀਤ ਸਿੰਘ ਬਸਰਾ, ਸ: ਜਤਿੰਦਰ ਸਿੰਘ ਲਾਲੀ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
