ਸਾਡੇ ਵਿਦਿਅਕ ਅਦਾਰਿਆਂ ਵਿੱਚ ਨਿਰੋਲ ਨਾਸਤਿਕ ਬਿਰਤੀ ਦੇ ਲੋਕਾਂ ਦੀ ਘੁਸਪੈਠ ਹੋ ਚੁੱਕੀ :- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ


ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਫੇਸਬੁੱਕ ਉੱਪਰ ਲਾਈਵ ਹੋ ਕੇ ਕਿਹਾ ਹੈ ਕਿ ਸਾਡੇ ਵਿਦਿਅਕ ਅਦਾਰਿਆਂ ਵਿੱਚ ਨਿਰੋਲ ਨਾਸਤਿਕ ਬਿਰਤੀ ਦੇ ਲੋਕਾਂ ਦੀ ਘੁਸਪੈਠ ਹੋ ਗਈ ਹੈ। ਇਸ ਕਾਰਨ ਸਾਡੀਆਂ ਸ਼ਾਨਮੱਤੀ ਪ੍ਰੰਪਰਾਵਾਂ ਦਾ ਘਾਣ ਤੇ ਰਿਸ਼ਤਿਆਂ ਦੀ ਪਵਿੱਤਰਤਾ ਦਾ ਖਾਤਮਾ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਕਥਿਤ ਪ੍ਰੋਫੈਸਰ ਵੱਲੋਂ ਬੋਲੇ ਲਫਜਾਂ ਨਾਲ ਬੇਪਰਦ ਕੀਤੀ ਲੜਕੀ ਦੀ ਮੌਤ ਵਿਦਿਅਕ ਅਦਾਰਿਆਂ ‘ਤੇ ਸੁਆਲੀਆ ਚਿੰਨ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੋਸ਼ੀ ਅਧਿਆਪਕ ਵਿਰੁੱਧ ਕਾਰਵਾਈ ਕਰੇ।
ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਇੱਕ ਵਿਦਿਆਰਥਣ ਦੀ ਬਿਮਾਰੀ ਕਾਰਨ ਹੋਈ ਮੌਤ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਇਸ ਦੇ ਚੱਲਦਿਆਂ ਵਿਦਿਆਰਥੀਆਂ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *