ਸਾਬਕਾ ਅਕਾਲੀ ਵਿਧਾਇਕ ਨੇ ਫੜਿਆ ਬੀਜੇਪੀ ਦਾ ਪੱਲਾ, ਲੜ ਸਕਦੇ ਹਨ ਜਲੰਧਰ ਉਪ ਚੋਣ!


ਨਵੀਂ ਦਿੱਲੀ, ਚੰਡੀਗੜ੍ਹ : ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇੱਕ ਪਾਰਟੀ ਤੋਂ ਦੂਜੀ ਪਾਰਟੀ ਵਿੱਚ ਆਗੂਆਂ ਦੇ ਬਦਲਣ ਦਾ ਦੌਰ ਜਾਰੀ ਹੈ। ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ ਅਟਵਾਲ ਅੱਜ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰਨ ਜਾ ਰਹੇ ਹਨ। ਸੂਤਰਾਂ ਤੋਂ ਇਹ ਵੀ ਖ਼ਬਰ ਹੈ ਕਿ ਭਾਜਪਾ ਜਲੰਧਰ ਲੋਕ ਸਭਾ ਉਪ ਚੋਣ ਲਈ ਇੰਦਰ ਇਕਬਾਲ ਅਟਵਾਲ ਨੂੰ ਉਮੀਦਵਾਰ ਬਣਾ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *