ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਬਲਾਕ ਸ਼ੰਭੂ ਵਿੱਚ ਹੋਏ ਕਰੋੜਾਂ ਰੁਪਏ ਦੇ ਪੰਚਾਇਤੀ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਸਾਬਕਾ ਵਿਧਾਇਕ ਜਲਾਲਪੁਰ ਖ਼ਿਲਾਫ਼ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਸੀ। ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਹ ਅਰਜ਼ੀ ਰੱਦ ਕਰ ਦਿੱਤੀ ਸੀ। ਖਾਲਸਾ ਰਾਜ ਦੁਬਾਰਾ ਹੋਵੇਗਾ? ਅੰਮ੍ਰਿਤਪਾਲ ਸਿੰਘ ਬਾਰੇ ਅਹਿਮ ਜਾਣਕਾਰੀ! ਦੇਖੋ! ਰਵਨੀਤ ਬਿੱਟੂ ਤੇ ਬਿੱਟਾ ਕਿਉਂ ਘਬਰਾਏ? ਇੱਥੇ ਇਹ ਵਿਸ਼ੇਸ਼ ਤੌਰ ‘ਤੇ ਵਰਨਣਯੋਗ ਹੈ ਕਿ ਸਾਲ 2019 ਤੋਂ 2022 ਦੌਰਾਨ ਪੁੱਡਾ ਨੇ ਅੰਮ੍ਰਿਤਸਰ-ਕੋਲਕਾਤਾ ਏਕੀਕ੍ਰਿਤ ਕਾਰੀਡੋਰ ਲਈ ਬਲਾਕ ਸ਼ੰਭੂ ਦੇ ਪੰਜ ਪਿੰਡਾਂ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪਾਬੜਾ ਦੀ 1103 ਏਕੜ ਜ਼ਮੀਨ ਐਕੁਆਇਰ ਕੀਤੀ ਸੀ, ਜਿਸ ਦੀ ਕੀਮਤ 285 ਕਰੋੜ ਰੁਪਏ ਹੈ। ਇਨ੍ਹਾਂ ਪਿੰਡਾਂ ਦੇ ਚੱਕੌਤੇਦਾਰਾਂ ਨੂੰ ਵੱਖਰੇ ਤੌਰ ’ਤੇ 97.8 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਇਲਾਵਾ ਵਿਜੀਲੈਂਸ ਬਿਊਰੋ ਪਟਿਆਲਾ ਨੇ ਇਸ ਮਾਮਲੇ ਦੀ ਜਾਂਚ ਕੀਤੀ। ਵਿਜੀਲੈਂਸ ਰੇਂਜ ਪਟਿਆਲਾ ਵੱਲੋਂ 26 ਮਈ 2022 ਨੂੰ ਐਫਆਈਆਰ ਨੰਬਰ 12 ਦਰਜ ਕੀਤੀ ਗਈ ਸੀ ਅਤੇ ਹੁਣ ਤੱਕ ਇਸ ਕੇਸ ਵਿੱਚ 34 ਸਰਕਾਰੀ ਅਤੇ ਪ੍ਰਾਈਵੇਟ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਇਨ੍ਹਾਂ ਵਿੱਚ 10 ਪ੍ਰਾਈਵੇਟ ਫਰਮਾਂ ਵੀ ਸ਼ਾਮਲ ਹਨ। ਲੁਧਿਆਣਾ ਦੇ ਗਰਲਜ਼ ਹੋਸਟਲ ‘ਚ ਦਾਖਲ ਹੋਇਆ ਗੈਂਗਸਟਰ? ਦੇਖੋ! ਫਿਲਮਾਂ ਵਾਂਗ ਹੋਸਟਲ ਦੀ ਕੰਧ ‘ਤੇ ਲੱਗੇ CCTV ‘ਚ ਕੈਦ! ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ ਕਰੋੜਾਂ ਰੁਪਏ ਦਾ ਗਬਨ ਅਤੇ ਬੇਨਿਯਮੀਆਂ ਹੋਈਆਂ ਹਨ। ਹਾਲਾਂਕਿ ਖਬਰ ਇਹ ਵੀ ਹੈ ਕਿ ਹਾਈਕੋਰਟ ਨੇ ਮੁਆਵਜ਼ਾ ਰਾਸ਼ੀ ਦੀ ਵਰਤੋਂ ‘ਤੇ ਰੋਕ ਲਗਾ ਦਿੱਤੀ ਹੈ। ਘਨੌਰ ਹਲਕੇ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦਾ ਇਹ ਘਪਲਾ ਹੋਇਆ ਹੈ। ਇਸ ਦੇ ਨਾਲ ਹੀ ਸੂਤਰਾਂ ਅਨੁਸਾਰ ਇਕ ਪ੍ਰਾਈਵੇਟ ਫਰਮ ਦੇ ਠੇਕੇਦਾਰ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਹਿੱਸਾ ਦੇਣ ਦੀ ਗੱਲ ਮੰਨੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
