ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਅੱਜ ਕਰੇਗੀ ਪੁੱਛਗਿੱਛ


ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਸ਼ੁੱਕਰਵਾਰ ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣਗੇ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਮਹਿੰਦਰਾ ਤੋਂ ਜਾਇਦਾਦ ਬਾਰੇ ਕੁਝ ਜਾਣਕਾਰੀ ਮੰਗੀ ਗਈ ਸੀ, ਜਿਸ ਦਾ ਉਨ੍ਹਾਂ ਵੱਲੋਂ ਜਵਾਬ ਦਿੱਤਾ ਜਾਵੇਗਾ। ਮਹਿੰਦਰਾ ਚੌਥੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਹਾਲਾਂਕਿ ਪਿਛਲੀ ਪੇਸ਼ੀ ਦੌਰਾਨ ਮਹਿੰਦਰਾ ਨੇ ਕਿਹਾ ਸੀ ਕਿ ਉਹ ਜਾਂਚ ਵਿੱਚ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਕਾਂਗਰਸੀ ਵਿਧਾਇਕ ਤੇ ਪੁਲਿਸ ਨੇ ਖੜਕਾਏ ਪਰਚੇ! ਕਾਂਗਰਸੀ ਇਕੱਠੇ ਹੋਣਗੇ, ਹੋਣਗੇ ਗ੍ਰਿਫਤਾਰ? | D5 Channel Punjabi ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ‘ਤੇ ਵੀ ਵਿਜੀਲੈਂਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਚਾਹਲ ਨੂੰ ਵਿਜੀਲੈਂਸ ਵੱਲੋਂ ਪੇਸ਼ ਹੋਣ ਲਈ ਦਸ ਤੋਂ ਵੱਧ ਨੋਟਿਸ ਭੇਜੇ ਜਾ ਚੁੱਕੇ ਹਨ ਪਰ ਚਾਹਲ ਇੱਕ ਵਾਰ ਵੀ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ। ਚਾਹਲ ਨੇ ਆਪਣੇ ਮੈਡੀਕਲ ਸਰਟੀਫਿਕੇਟ ਵਿਜੀਲੈਂਸ ਨੂੰ ਭੇਜ ਦਿੱਤੇ ਹਨ। ਹੁਣ ਇਨ੍ਹਾਂ ਸਰਟੀਫਿਕੇਟਾਂ ਦੀ ਵੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾਵੇਗੀ। ਉੱਥੇ ਹੀ ਵਿਜੀਲੈਂਸ ਅਗਲੇ ਹਫਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਬੁਲਾਉਣ ਲਈ ਮੁੜ ਸੰਮਨ ਜਾਰੀ ਕਰ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *