
ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਸੂਬੇ ਦੀ ਨਵੀਂ ‘ਆਪ’ ਸਰਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਓਪੀ ਸੋਨੀ ਤੋਂ ਸਵਾਲ ਉਠਾ ਸਕਦੀ ਹੈ। ਇਸ ਗੱਲ ਦੀ ਪੁਸ਼ਟੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਾਬਕਾ ਟਰਾਂਸਪੋਰਟ ਮੰਤਰੀ ਵੜਿੰਗ ਨੇ ਸਰਕਾਰੀ ਬੱਸਾਂ ’ਤੇ ਘਟੀਆ ਬਾਡੀ ਲਿਆਂਦੀ ਸੀ। ਭੁੱਲਰ ਨੇ ਕਿਹਾ ਕਿ ਜੇਕਰ ਕੋਈ ਗੜਬੜੀ ਪਾਈ ਗਈ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ। ਚਰਨਜੀਤ ਚੰਨੀ ਦੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਸਨ।
ਇਸ ਸਮੇਂ ਦੌਰਾਨ ਸਰਕਾਰ ਨੇ 825 ਨਵੀਆਂ ਬੱਸਾਂ ਦੀ ਖਰੀਦ ਕੀਤੀ ਸੀ। ਨਵੇਂ ਟਰਾਂਸਪੋਰਟ ਮੰਤਰੀ ਲਾਲਜੀਤ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬਾਡੀ ਜੈਪੁਰ ਤੋਂ ਤਿਆਰ ਕੀਤੀ ਗਈ ਸੀ। ਬੱਸਾਂ ਦੀ ਇਹ ਬਾਡੀ ਬਹੁਤ ਹੀ ਘਟੀਆ ਕੁਆਲਿਟੀ ਦੀ ਸੀ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਰਾਜਾ ਵੜਿੰਗ ਤੋਂ ਪੁੱਛਗਿੱਛ ਕੀਤੀ ਜਾਵੇਗੀ।
