ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਫਰੀਦਕੋਟ ਅਦਾਲਤ ਪਹੁੰਚੇ



ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਫਰੀਦਕੋਟ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਫਰੀਦਕੋਟ: ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਫਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਇੱਥੇ ਵਰਣਨਯੋਗ ਹੈ ਕਿ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਸੀ ਜਿਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਮੇਤ ਹੋਰ ਉੱਚ ਪੁਲਿਸ ਅਧਿਕਾਰੀਆਂ ਦੇ ਨਾਂ ਵੀ ਸ਼ਾਮਲ ਸਨ। ਅਦਾਲਤ ਨੇ ਚਲਾਨ ਵਿੱਚ ਨਾਮਜ਼ਦ ਵਿਅਕਤੀਆਂ ਨੂੰ 23 ਮਾਰਚ ਲਈ ਸੰਮਨ ਜਾਰੀ ਕੀਤੇ ਹਨ।ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੀ ਫਰੀਦਕੋਟ ਅਦਾਲਤ ਵਿੱਚ ਪਹੁੰਚ ਕੇ ਅਗਾਊਂ ਜ਼ਮਾਨਤ ਲਈ ਅਪੀਲ ਕਰ ਚੁੱਕੇ ਹਨ। ਦਾ ਅੰਤ

Leave a Reply

Your email address will not be published. Required fields are marked *