ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ


ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਚਾਹਲ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
 ਭਰਤ ਇੰਦਰ ਸਿੰਘ ਚਾਹਲ ਦੀ ਗ੍ਰਿਫਤਾਰੀ ਨੂੰ ਲੈ ਕੇ ਅਧਿਕਾਰੀ ਚੁੱਪ ਧਾਰੀ ਬੈਠੇ ਹਨ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਲਗਭਗ 305 ਫੀਸਦੀ ਵੱਧ ਹੈ। ਦੋਸ਼ ਹੈ ਕਿ ਭਰਤ ਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ ਸਨ।
ਮੁਲਜ਼ਮ ਭਰਤ ਇੰਦਰ ਸਿੰਘ ਚਾਹਲ ਦੀ ਜਾਇਦਾਦ ‘ਚ ਸਰਹਿੰਦ ਰੋਡ ਪਟਿਆਲਾ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਜ਼ਾਰ) ‘ਤੇ 2595 ਗਜ਼ ਪੰਜ ਮੰਜ਼ਿਲਾ ਮਿੰਨੀ ਸੀ. ਸਕੱਤਰੇਤ ਰੋਡ ਪਟਿਆਲਾ ਕਮਰਸ਼ੀਅਲ ਬਿਲਡਿੰਗ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ ‘ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ, ਜਿਸ ਵਿੱਚ 72 ਕਨਾਲ 14 ਮਰਲੇ ਜ਼ਮੀਨ ਹੈ, ਇਸ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਲਹੇੜੀ ਅਤੇ ਹਰਬੰਸਪੁਰਾ ਵਿੱਚ ਵੀ ਜ਼ਮੀਨ ਖਰੀਦੀ ਗਈ ਹੈ। ਫਿਲਹਾਲ ਵਿਜੀਲੈਂਸ ਮਾਮਲੇ ਦੀ ਅਗਲੇਰੀ ਜਾਂਚ ‘ਚ ਜੁਟੀ ਹੋਈ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *