ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੋਮਵਾਰ ਨੂੰ ਸ਼ਹਿਰ ਵਾਸੀਆਂ ਵੱਲੋਂ ਅੰਤਿਮ ਵਿਦਾਇਗੀ ਦਿੱਤੀ ਜਾ ਰਹੀ ਹੈ। ਬੀਤੀ ਸ਼ਾਮ ਤੋਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਹੀਦਾਂ ਸਾਹਿਬ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਪੁੱਤਰ ਨਰਾਇਣ ਸਿੰਘ ਚਿਖਾ ਨੂੰ ਅਗਨ ਭੇਟ ਕਰਨਗੇ।ਦੱਸਣਯੋਗ ਹੈ ਕਿ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਗਿਆਨੀ ਜਗਤਾਰ ਸਿੰਘ ਨੇ ਤਰਨਤਾਰਨ ਰੋਡ ਸਥਿਤ ਅੰਤਰਜਾਮੀ ਕਲੋਨੀ ਸਥਿਤ ਆਪਣੀ ਰਿਹਾਇਸ਼ ਵਿਖੇ ਆਖਰੀ ਸਾਹ ਲਿਆ।ਪੁੱਤਰ ਨਰਾਇਣ ਸਿੰਘ ਨੇ ਦੱਸਿਆ ਕਿ ਗਿਆਨੀ ਜਗਤਾਰ ਸਿੰਘ ਨੂੰ ਸ਼ਾਮ ਕਰੀਬ 6 ਵਜੇ ਦਿਲ ਦਾ ਦੌਰਾ ਪਿਆ। ਗਿਆਨੀ ਜਗਤਾਰ ਸਿੰਘ ਨੇ ਲੰਮਾ ਸਮਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਪੰਥ ਦੀ ਸੇਵਾ ਕੀਤੀ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
