ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਖਿਲਾਫ ਦੋਸ਼ ਆਇਦ ⋆ D5 News


ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਕਾਰੋਬਾਰੀ ਹਿੱਸੇਦਾਰ ਕੁਦਰਦੀਪ ਸਿੰਘ ਖ਼ਿਲਾਫ਼ ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਅਦਾਲਤ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 1 ਨਵੰਬਰ ਨੂੰ ਹੋਵੇਗੀ।ਜ਼ਿਕਰਯੋਗ ਹੈ ਕਿ ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ‘ਤੇ ਈ.ਡੀ. ਨੇ 3 ਅਤੇ 4 ਫਰਵਰੀ 2022 ਦੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ। ਹਨੀ ਨੂੰ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *