ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਅੱਜ ਸਵੇਰੇ 10 ਵਜੇ ਮੁੜ ਵਿਜੀਲੈਂਸ ਹੈੱਡਕੁਆਰਟਰ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਸਵਾਲਾਂ ਦਾ ਪ੍ਰੋਫਾਰਮਾ ਦਿੱਤਾ ਗਿਆ। ਕਰੀਬ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਚੰਨੀ ਵੱਲੋਂ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਗਏ। ਇਸ ਵਾਰ ਚੰਨੀ ਤੋਂ ਵਿਜੀਲੈਂਸ ਵੱਲੋਂ ਦਿੱਤੇ ਸਵਾਲਾਂ ਦੇ ਜਵਾਬਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਚੰਨੀ ਪਹਿਲਾਂ ਹੀ ਇਸ ਪੂਰੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦੇ ਚੁੱਕੇ ਹਨ। ਪੋਸਟ ਬੇਦਾਅਵਾ ਰਾਏ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।