Site icon Geo Punjab

ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ⋆ D5 News


ਚੰਡੀਗੜ੍ਹ, 17 ਮਈ 2023 – ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਧਰਮਸੋਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਰਵਰੀ ਤੋਂ ਜੇਲ੍ਹ ਵਿੱਚ ਬੰਦ ਸੀ। ਮੋਹਾਲੀ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਧਰਮਸੋਤ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਧਰਮਸੋਤ ਭਲਕੇ 18 ਮਈ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ।ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹਾਈ ਕੋਰਟ ਦੇ ਜੱਜ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਪਰ ਦੇਰ ਸ਼ਾਮ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਧਰਮਸੋਤ ਨੂੰ 6 ਫਰਵਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version