ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਰਾਹਤ ਦਿੱਤੀ ਹੈ। ਭੁਪਿੰਦਰ ਸਿੰਘ ਹਨੀ ਨੇ ਰੈਗੂਲਰ ਜ਼ਮਾਨਤ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਕੱਲ੍ਹ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਸਾਬਕਾ CM ਚੰਨੀ ਲਈ ਖੁਸ਼ਖਬਰੀ, ਹਾਈਕੋਰਟ ਤੋਂ ਵੱਡੀ ਰਾਹਤ ਭੁਪਿੰਦਰ ਸਿੰਘ ਹਨੀ ਨੂੰ ਅੱਜ ਅਦਾਲਤੀ ਸੁਣਵਾਈ ਦੌਰਾਨ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਭੁਪਿੰਦਰ ਸਿੰਘ ਹਨੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਅਤੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।