ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 226 ਪੱਤਰ ਦਾਖਲ ਕੀਤੇ ਗਏ। 15 ਮਈ ਨੂੰ ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ : ਮੁੱਖ ਚੋਣ ਅਧਿਕਾਰੀ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਆਖਰੀ ਦਿਨ 2024 ਲਈ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ। ਇਸ ਤਰ੍ਹਾਂ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ ਕੁੱਲ 15 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਵਧੇਰੇ ਆਜ਼ਾਦ ਉਮੀਦਵਾਰਾਂ ਨੇ ਦਾਖ਼ਲ ਕੀਤੇ ਹਨ। ਅੰਮ੍ਰਿਤਸਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਇਮਾਨ ਸਿੰਘ ਮਾਨ ਦਾ ਨਾਂ ਵੀ ਸ਼ਾਮਲ ਹੈ। ਖਡੂਰ ਸਾਹਿਬ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਹਰਪਾਲ ਸਿੰਘ ਦਾ ਨਾਂ ਵੀ ਸ਼ਾਮਲ ਹੈ। ਜਲੰਧਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸਰਬਜੀਤ ਸਿੰਘ ਦਾ ਨਾਂ ਵੀ ਸ਼ਾਮਲ ਹੈ। ਹੁਸ਼ਿਆਰਪੁਰ ਤੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਜਸਵੰਤ ਸਿੰਘ ਦਾ ਨਾਂ ਵੀ ਸ਼ਾਮਲ ਹੈ। ਆਨੰਦਪੁਰ ਸਾਹਿਬ ਤੋਂ 23 ਅਤੇ ਲੁਧਿਆਣਾ ਤੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ‘ਚੋਂ ਵਧੇਰੇ ਆਜ਼ਾਦ ਹਨ। ਫ਼ਤਹਿਗੜ੍ਹ ਸਾਹਿਬ ਤੋਂ 17 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਵਿੱਚ ਕਾਂਗਰਸ ਦੇ ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਦੇ ਨਾਂ ਸ਼ਾਮਲ ਹਨ। ਫਰੀਦਕੋਟ ਤੋਂ 16 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਕਰਮਜੀਤ ਸਿੰਘ ਅਨਮੋਲ ਦਾ ਨਾਂ ਵੀ ਸ਼ਾਮਲ ਹੈ। ਫਿਰੋਜ਼ਪੁਰ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਬਠਿੰਡਾ ਤੋਂ 17, ਸੰਗਰੂਰ ਤੋਂ 15 ਅਤੇ ਪਟਿਆਲਾ ਤੋਂ 12 ਹੋਰ ਆਜ਼ਾਦ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਸਿਬਿਨ ਸੀ ਨੇ ਕਿਹਾ ਕਿ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਦੇ ਹਨ। ਇਸ ਲੇਖ ਵਿੱਚ ਪੋਸਟ ਡਿਸਕਲੇਮਰ ਰਾਏ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
