Site icon Geo Punjab

ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਦੀ ਅਪੀਲ ਚੰਡੀਗੜ੍ਹ&colon; ਚੀਨ ਅਤੇ ਵਿਸ਼ਵ ਦੇ ਹੋਰਨਾਂ ਹਿੱਸਿਆਂ ਵਿੱਚ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਹਸਪਤਾਲ ਮੁਹਾਲੀ ਦਾ ਮੁਆਇਨਾ ਕੀਤਾ। ਡ੍ਰਿਲ ਦੀ ਸਮੀਖਿਆ ਕੀਤੀ। ਸਿਹਤ ਮੰਤਰੀ ਨੇ ਹਸਪਤਾਲ ਵਿੱਚ 120 ਬਿਸਤਰਿਆਂ ਵਾਲੇ ਵਿਸ਼ੇਸ਼ ਕੋਵਿਡ ਆਈਸੋਲੇਸ਼ਨ ਵਾਰਡ ਦਾ ਦੌਰਾ ਕੀਤਾ ਅਤੇ ਆਕਸੀਜਨ&comma; ਵੈਂਟੀਲੇਟਰ&comma; ਸਿਹਤ ਸਟਾਫ&comma; ਕੋਵਿਡ ਟੀਕਾਕਰਨ ਸਮੇਤ ਜ਼ਰੂਰੀ ਦਵਾਈਆਂ ਅਤੇ ਹੋਰ ਕੋਵਿਡ ਸਹੂਲਤਾਂ ਦੀ ਉਪਲਬਧਤਾ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਨੇ ਆਈਸੋਲੇਸ਼ਨ ਵਾਰਡ ਵਿੱਚ ਸਫਾਈ ਦਾ ਵਿਸ਼ੇਸ਼ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ ਦੇ ਮਰੀਜ਼ਾਂ ਨੂੰ ਬਿਹਤਰ ਅਤੇ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਪੰਜਾਬ &&num;8216&semi;ਚ ED ਦੀ ਕਾਰਵਾਈ&excl; ਸ਼ਰਾਬ ਕਾਰੋਬਾਰੀ ਫਸਿਆ ਕਸੂਤਾ&excl; ਵੱਡੀ ਲਹਿਰ&excl; ਜ਼ਿਕਰਯੋਗ ਹੈ ਕਿ ਚੀਨ ਸਮੇਤ ਕੁਝ ਦੇਸ਼ਾਂ &&num;8216&semi;ਚ ਕੋਵਿਡ-ਪਾਜ਼ਿਟਿਵ ਮਾਮਲਿਆਂ &&num;8216&semi;ਚ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 27 ਦਸੰਬਰ ਨੂੰ ਰਾਜਾਂ ਨੂੰ ਸਿਹਤ ਸੰਸਥਾਵਾਂ &&num;8216&semi;ਚ ਮੌਕ ਡਰਿੱਲ ਕਰਨ ਦੇ ਨਿਰਦੇਸ਼ ਦਿੱਤੇ ਸਨ।ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪੁਖਤਾ ਪ੍ਰਬੰਧ ਅਤੇ ਪੂਰੀ ਤਿਆਰੀ ਹੈ। ਮੰਤਰੀ ਨੇ ਕਿਹਾ&comma; &OpenCurlyDoubleQuote;ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸੂਬੇ ਵਿੱਚ ਕੋਵਿਡ ਦੇ ਕੁੱਲ 38 ਐਕਟਿਵ ਕੇਸ ਹਨ ਅਤੇ ਕੋਵਿਡ ਦਾ ਕੋਈ ਨਵਾਂ ਕੇਸ ਨਹੀਂ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਕਰੀਬ 15 ਹਜ਼ਾਰ ਬੈੱਡ ਤਿਆਰ ਹਨ। ਇਸ ਵਿੱਚ ਲੈਵਲ 3 ਦੇ 1000 ਬੈੱਡ ਅਤੇ ਲਗਭਗ 1000 ਵੈਂਟੀਲੇਟਰਾਂ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਆਕਸੀਜਨ ਪਲਾਂਟ ਹਨ ਅਤੇ ਇਨ੍ਹਾਂ ਨੂੰ ਚਲਾ ਕੇ ਟੈਸਟ ਕੀਤਾ ਜਾ ਚੁੱਕਾ ਹੈ। ਸੁਣੋ&excl; ਜ਼ੀਰਾ ਫੈਕਟਰੀ ਦੇ ਬਾਹਰ ਗੰਦਾ ਪਾਣੀ ਕਿਵੇਂ ਕੱਢਦਾ ਸੀ ਕਸੂਰਵਾਰ ਸੀਚੇਵਾਲ &vert; D5 Channel Punjabi ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਦੀ ਸੂਬੇ ਵਿੱਚ ਕੋਵਿਡ ਨਾਲ ਸਬੰਧਤ ਕੋਈ ਪਾਬੰਦੀਆਂ ਲਗਾਉਣ ਜਾਂ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਅਜੇ ਕੋਈ ਯੋਜਨਾ ਨਹੀਂ ਹੈ। ਵਰਤਮਾਨ ਵਿੱਚ&comma; ਲੋਕਾਂ ਨੂੰ ਇਸ ਮਾਰੂ ਬਿਮਾਰੀ ਤੋਂ ਬਚਣ ਲਈ ਮਾਸਕ ਪਹਿਨਣ ਅਤੇ ਆਪਣੇ ਹੱਥ ਵਾਰ-ਵਾਰ ਧੋਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ&colon; ਰਣਜੀਤ ਸਿੰਘ ਘੋਤੜਾ&comma; ਸਿਵਲ ਸਰਜਨ ਡਾ&colon; ਆਦਰਸ਼ਪਾਲ ਕੌਰ&comma; ਮੈਡੀਕਲ ਕਾਲਜ ਪਿ੍ੰਸੀਪਲ ਡਾ&colon; ਭਵਨੀਤ ਭਾਰਤੀ&comma; ਐੱਸਐੱਮਓ ਡਾ&colon; ਵਿਜੇ ਭਗਤ&comma; ਕੋਵਿਡ ਨੋਡਲ ਅਫ਼ਸਰ ਡਾ&colon; ਹਰਮਨਦੀਪ ਕੌਰ&comma; ਡਾ&colon; ਪਰਮਿੰਦਰ ਸਿੰਘ&comma; ਡਾ&period; ।ਰਾਜਵੀਰ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version