ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਜਿਸ ਦੌਰਾਨ ਕੋਰੋਨਾ ਨੂੰ ਲੈ ਕੇ ਸਕਾਰਾਤਮਕ ਚਰਚਾ ਹੋਈ।
ਜਿਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਵੱਡਾ ਬਿਆਨ ਦਿੱਤਾ ਹੈ ਕਿ ਪੰਜਾਬ ‘ਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ‘ਚ ਜ਼ਿਆਦਾ ਕੋਰੋਨਾ ਨਹੀਂ ਹੈ, ਸਥਿਤੀ ਕੰਟਰੋਲ ‘ਚ ਹੈ। ਵਿਜੇ ਸਿੰਗਲਾ ਨੇ ਪ੍ਰਧਾਨ ਮੰਤਰੀ ਅਤੇ ਸੀ.ਐਮ ਮਾਨ ਨਾਲ ਮੀਟਿੰਗ ਤੋਂ ਬਾਅਦ ਇਹ ਬਿਆਨ ਦਿੱਤਾ ਹੈ।