ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਆਪਣੀ ਸਾਰੀ ਸਰਕਾਰੀ ਮਸ਼ੀਨਰੀ ਨੂੰ ਲਾਮਬੰਦ ਕਰ ਦਿੱਤਾ ਹੈ ਤਾਂ ਜੋ ਜਲਦੀ ਤੋਂ ਜਲਦੀ ਜ਼ਿੰਦਗੀ ਨੂੰ ਲੀਹ ‘ਤੇ ਲਿਆਂਦਾ ਜਾ ਸਕੇ। ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ 26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 21 ਜੁਲਾਈ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4560 ਲੋਕਾਂ ਨੂੰ ਅਸਥਾਈ ਤੌਰ ‘ਤੇ ਠਹਿਰਾਇਆ ਗਿਆ ਹੈ। ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ.ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ.ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਜਾਨ ਜਾ ਚੁੱਕੀ ਹੈ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 1746 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦੋਂ ਕਿ ਟੀਕਾਕਰਨ ਵਾਲੇ ਪਸ਼ੂਆਂ ਦੀ ਗਿਣਤੀ 4836 ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਦੇਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ। ਦੂਜੇ ਪਾਸੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 458 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 246 ਮੈਡੀਕਲ ਕੈਂਪ ਲਗਾਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,881, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *