ਸਿੰਗਰ ਜੀ ਖਾਨ ਵਿਵਾਦ ਦੇ ਵਿਚਕਾਰ ਹਿੰਦੂ ਸੰਗਠਨਾਂ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ


ਲੁਧਿਆਣਾ: ਬੀਤੀ ਰਾਤ ਸਥਾਨਕ ਕਿਦਵਈ ਨਗਰ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਪੰਜਾਬੀ ਗਾਇਕ ਜੀ ਖਾਨ ਵੱਲੋਂ ਗਾਏ ਗੀਤਾਂ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਜੀ ਖ਼ਾਨ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਾਂਚ ਕਰ ਰਹੇ ਐੱਸਐੱਚਓ ਮੈਡਮ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਹਿੰਦੂ ਸੰਗਠਨਾਂ ਨੇ ਜੀ ਖਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਟੋਲ ਪਲਾਜ਼ਿਆਂ ਦਾ ਕੰਮ ਖਤਮ! ਬੀਜੇਪੀ ਦੇ ਟੋਲੇ ਖਿਲਾਫ ਵੱਡੇ ਲੀਡਰ ਦਾ ਵੱਡਾ ਬਿਆਨ D5 Channel Punjabi ਨੇ ਕਿਹਾ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਤੋਂ ਦੱਸਿਆ ਜਾ ਰਿਹਾ ਹੈ ਕਿ ਜੀ ਖਾਨ ਨੇ ਧਾਰਮਿਕ ਸਮਾਰੋਹ ਦੌਰਾਨ ‘ਪੈਗ ਮੋਟੇ-ਮੋਟੇ’ ਨਾਂ ਦਾ ਗੀਤ ਗਾਇਆ ਸੀ, ਜਿਸ ਨੂੰ ਲੈ ਕੇ ਇਹ ਸਾਰਾ ਵਿਵਾਦ ਖੜ੍ਹਾ ਹੋ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *