ਕੈਬਨਿਟ ਮੰਤਰੀ ਅਤੇ ਵਿਦਿਆਰਥੀ ਜੰਡਿਆਲਾ ਗੁਰੂ ਹਲਕੇ ਦੇ 250 ਤੋਂ ਵੱਧ ਬੱਚਿਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ: ਕੈਬਨਿਟ ਮੰਤਰੀ ਚੰਡੀਗੜ੍ਹ/ਅੰਮ੍ਰਿਤਸਰ: ਸਿੱਖਿਆ ਦੀ ਅਹਿਮੀਅਤ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਭਰ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਕੈਬਨਿਟ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ 10ਵੀਂ ਅਤੇ 12ਵੀਂ ਜਮਾਤ ਵਿੱਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸਿੱਖਿਆ ਨੂੰ ਬੁਲੰਦੀਆਂ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਹਲਕੇ ਦੇ 250 ਤੋਂ ਵੱਧ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ’ਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਸੂਬਾ ਸਰਕਾਰ ਇਸ ਸੱਚਾਈ ਨੂੰ ਸਮਝਦਿਆਂ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ, ਐਸਡੀਐਮ ਸਿਮਰਦੀਪ ਸਿੰਘ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਦਾ ਅੰਤ
