ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ


ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੂੰਏਂ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਕੂਲ ਸਵੇਰੇ 9:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ ਸੋਮਵਾਰ ਤੋਂ ਲਾਗੂ ਹੋਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਚੁੱਕਿਆ ਗਿਆ ਹੈ। ਇਹ ਹੁਕਮ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਹੋਵੇਗਾ।ਮੌਸਮ ਵਿਭਾਗ ਨੇ ਲੋਕਾਂ ਨੂੰ ਇਸ ਦੌਰਾਨ ਵਾਹਨ ਚਲਾਉਣ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਵਿਭਾਗ ਅਨੁਸਾਰ ਸੰਘਣੀ ਧੁੰਦ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਸ਼ਨੀਵਾਰ ਨੂੰ ਮੋਗਾ ਦੇ ਬੁੱਧ ਸਿੰਘ ਵਾਲਾ ਦਾ ਘੱਟੋ-ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 10.0, ਲੁਧਿਆਣਾ 11.8, ਪਟਿਆਲਾ 11.0, ਪਠਾਨਕੋਟ 10.4, ਬਠਿੰਡਾ 9.6, ਫਰੀਦਕੋਟ, 5.1, ਗੁਰਦਾਸਪੁਰ, 5.00 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਰਨਾਲਾ 9.2, ਫ਼ਿਰੋਜ਼ਪੁਰ 9.0, ਜਲੰਧਰ 10.7, ਮੋਹਾਲੀ 12.6 ਅਤੇ ਰੋਪੜ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *