ਸਿੱਖ ਫੌਜੀਆਂ ਲਈ ਬੁਲੇਟ ਪਰੂਫ ਹੈਲਮੇਟ ਪਾਉਣਾ ਲਾਜ਼ਮੀ : ਕੇਂਦਰ


ਸਿੱਖ ਸੈਨਿਕਾਂ ਲਈ ਵਿਸ਼ੇਸ਼ ਹੈਲਮੇਟ ਪਹਿਨਣ ਦੀ ਤਜਵੀਜ਼ ‘ਤੇ ਉੱਠੇ ਵਿਵਾਦ ਤੋਂ ਬਾਅਦ ਕੇਂਦਰ ਸਰਕਾਰ ਨੇ ਅੱਜ ਕਿਹਾ ਕਿ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਸੈਨਿਕਾਂ ਲਈ ਆਪਣੀ ਸੁਰੱਖਿਆ ਲਈ ਇਹ ਹੈਲਮੇਟ ਪਹਿਨਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਲੜਾਕੂ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੇ ਸਾਰੇ ਪਾਇਲਟ ਅਤੇ ਕਰਮਚਾਰੀ ਉਨ੍ਹਾਂ ਖੇਤਰਾਂ ਵਿਚ ਤਾਇਨਾਤ ਹਨ ਜਿੱਥੇ ਦੁਸ਼ਮਣ ਦੇ ਹਮਲੇ ਦੀ ਸੰਭਾਵਨਾ ਹੈ ਜਾਂ ਉਹ ਮਹੱਤਵਪੂਰਨ ਸਥਾਨਾਂ ਦੀ ਸੁਰੱਖਿਆ ਕਰ ਰਹੇ ਹਨ। ਇਸ ਲਈ ਉਨ੍ਹਾਂ ਦੀ ਨਿੱਜੀ ਸੁਰੱਖਿਆ ਲਈ ਬੁਲੇਟ ਪਰੂਫ ਹੈਲਮੇਟ ਪਹਿਨਣਾ ਲਾਜ਼ਮੀ ਹੈ। ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਅੱਜ ਲੋਕ ਸਭਾ ਵਿੱਚ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਪੁੱਛੇ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਇਹ ਗੱਲ ਕਹੀ। ਉਨ੍ਹਾਂ ਸਵਾਲ ਕੀਤਾ ਕਿ ਕੀ ਸਰਕਾਰ ਦੀ ਤਜਵੀਜ਼ ਸਿੱਖ ਸੈਨਿਕਾਂ ਲਈ ਵਿਸ਼ੇਸ਼ ਹੈਲਮਟ ਪਾਉਣਾ ਲਾਜ਼ਮੀ ਕਰਨ ਦੀ ਹੈ।

Leave a Reply

Your email address will not be published. Required fields are marked *