ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ 4 ਘੰਟੇ ਤੋਂ ਚੱਲੀ ਗੋਲੀਬਾਰੀ ਦੌਰਾਨ ਇੱਕ ਹੋਰ ਗੈਂਗਸਟਰ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਗਰੂਪ ਰੂਪਾ ਅਤੇ ਮਨਪ੍ਰੀਤ (ਮੰਨੂ) ਖੁਸ਼ੀ ਦੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਇਸ ਮੁਕਾਬਲੇ ਦੌਰਾਨ 3 ਪੁਲਿਸ ਮੁਲਾਜ਼ਮ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ। ਅੰਮ੍ਰਿਤਸਰ ਅਟਾਰੀ ਬਾਰਡਰ ‘ਤੇ ਪਿਛਲੇ 4 ਘੰਟਿਆਂ ਤੋਂ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਨੇ 4 ਗੈਂਗਸਟਰਾਂ ਨੂੰ ਮਾਰ ਦਿੱਤਾ ਹੈ। ਜਿਨ੍ਹਾਂ ਵਿੱਚੋਂ ਦੋ ਗੈਂਗਸਟਰ ਸਿੱਧੂ ਮੂਸੇਵਾਲਾ ਦੀ ਮੌਤ ਦੇ ਕਾਰਨ ਸਨ ਅਤੇ ਦੋ ਉਹ ਹਨ ਜੋ ਇਨ੍ਹਾਂ ਗੈਂਗਸਟਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਸੂਤਰਾਂ ਤੋਂ ਖ਼ਬਰ ਮਿਲੀ ਹੈ ਕਿ ਇੱਕ ਹੋਰ ਗੈਂਗਸਟਰ ਦਾ ਵੀ ਐਨਕਾਊਂਟਰ ਹੋ ਗਿਆ ਹੈ। ਪੁਲਿਸ ਨੇ ਇੱਕ ਹੋਰ ਗੈਂਗਸਟਰ ਨੂੰ ਵੀ ਮਾਰ ਦਿੱਤਾ ਹੈ। ਕੁਝ ਸਮਾਂ ਪਹਿਲਾਂ ਇੱਕ ਗੈਂਗਸਟਰ ਐਨਕਾਊਂਟਰ ਵਿੱਚ ਮਾਰਿਆ ਗਿਆ ਸੀ। ਪੁਲਿਸ ਵੱਲੋਂ 1 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਜਿਸ ਸਥਾਨ ‘ਤੇ ਮੁਕਾਬਲਾ ਹੋ ਰਿਹਾ ਹੈ, ਉਹ ਅੰਮ੍ਰਿਤਸਰ ਤੋਂ 13.5 ਕਿਲੋਮੀਟਰ ਅਤੇ ਭਾਰਤ-ਪਾਕਿਸਤਾਨ ਸਰਹੱਦ ਤੋਂ 9.5 ਕਿਲੋਮੀਟਰ ਦੂਰ ਹੈ।