Site icon Geo Punjab

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਨੇ 2 ਹੋਰ ਸ਼ੱਕੀਆਂ ਨੂੰ ਕੀਤਾ ਗ੍ਰਿਫਤਾਰ


ਬਠਿੰਡਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਅਨੁਸਾਰ ਕੇਸ਼ਵ ਅਤੇ ਚੇਤਨ ਨੂੰ ਬਠਿੰਡਾ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਕੇਸ਼ਵ ‘ਤੇ ਹਮਲਾਵਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਸ਼ੂਟਰਾਂ ਲਈ ਅੰਮ੍ਰਿਤਸਰ ਤੋਂ ਹਥਿਆਰ ਲਿਆਂਦੇ ਗਏ ਸਨ। ਕਤਲ ਵਾਲੇ ਦਿਨ ਕੇਸ਼ਵ ਕੇਕੜੇ ਦੇ ਨਾਲ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਕਤਲ ਵਾਲੇ ਦਿਨ ਸੰਦੀਪ ਕੇਕੜਾ ਹਮਲਾਵਰਾਂ ਦੀ ਸੂਚਨਾ ਦੇ ਕੇ ਮੋਟਰਸਾਈਕਲ ‘ਤੇ ਰਵਾਨਾ ਹੋਇਆ ਸੀ ਜਦਕਿ ਕੇਸ਼ਵ ਉਥੇ ਹੀ ਰਿਹਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version