ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਿੰਡ ਲਿਆਂਦਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਉਨ੍ਹਾਂ ਦੇ ਘਰ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ। ਸਾਰਿਆਂ ਦੀਆਂ ਅੱਖਾਂ ਨਮ ਹਨ। ਪਿੰਡ ਵਿੱਚ ਪੈਰ ਰੱਖਣ ਲਈ ਕੋਈ ਥਾਂ ਨਹੀਂ ਹੈ। ਲੋਕ ਰੋ ਰਹੇ ਹਨ। ਦੱਸਣਯੋਗ ਹੈ ਕਿ ਬੀਤੇ ਐਤਵਾਰ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਖੇ ਇੱਕ ਥਾਰ ਗੱਡੀ ਵਿੱਚ ਆਪਣੇ ਪਿੰਡ ਮੂਸੇ ਵਾਲੇ ਜਾ ਰਹੇ ਸਨ ਤਾਂ ਅਚਾਨਕ ਕਾਲੇ ਰੰਗ ਦੀ ਐਂਡੀਵਰ ਗੱਡੀ ਵਿੱਚ ਆਏ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। . ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿੱਚ ਕਈ ਗੋਲੀਆਂ ਲੱਗੀਆਂ।
ਇਸ ਮੌਕੇ ਉਨ੍ਹਾਂ ਨਾਲ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।