*ਲਾਰੈਂਸ ਬਿਸ਼ਨੋਈ ਤੋਂ ਬਾਅਦ ਅਮਿਤ ਡਾਗਰ ਤੇ ਜੱਗੂ ਭਗਵਾਨਪੁਰੀਆ ਨੂੰ ਵੀ ਧਮਕੀਆਂ ਮਿਲਣ ਲੱਗੀਆਂ*
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰਾਂ ‘ਚ ਵੀ ਹੜਕੰਪ ਮਚ ਗਿਆ ਹੈ ਅਤੇ ਉਨ੍ਹਾਂ ਨੇ ਆਪਣੀ ਸੁਰੱਖਿਆ ਲਈ ਹਾਈਕੋਰਟ ‘ਚ ਅਪੀਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਬੀਤੇ ਕੱਲ੍ਹ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ਹਾਈ ਕੋਰਟ ਨੇ ਰੱਦ ਕਰ ਦਿੱਤੀ ਸੀ ਪਰ ਹੁਣ ਦੋ ਹੋਰ ਗੈਂਗਸਟਰ ਅਮਿਤ ਡਾਗਰ, ਜੋ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਦੋਸ਼ੀ ਅਤੇ ਇਸ ਸਮੇਂ ਜੇਲ੍ਹ ਵਿੱਚ ਹਨ, ਨੇ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਦੂਜੇ ਪਾਸੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਲਈ ਉਸ ਦੀ ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਦੋਵਾਂ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਵੀ ਮਾਮਲੇ ‘ਚ ਪੁੱਛਗਿੱਛ ਲਈ ਜੇਲ੍ਹ ਤੋਂ ਬਾਹਰ ਲਿਆਂਦਾ ਜਾਵੇ ਜਾਂ ਅਦਾਲਤ ‘ਚ ਲਿਜਾਇਆ ਜਾਵੇ ਤਾਂ ਉਨ੍ਹਾਂ ਨੂੰ ਬੁਲੇਟ ਪਰੂਫ਼ ਜੈਕੇਟ ਪਾ ਕੇ ਬੁਲੇਟ ਪਰੂਫ਼ ਗੱਡੀ ‘ਚ ਵੀ ਲਿਜਾਇਆ ਜਾਵੇ ਅਤੇ ਜੇਲ੍ਹ ‘ਚ ਵੀ | ਸੁਰੱਖਿਆ ਪੱਕੀ ਹੋਣੀ ਚਾਹੀਦੀ ਹੈ।
ਦੋਵਾਂ ਨੇ ਕਿਹਾ ਹੈ ਕਿ ਜੇਲ੍ਹ ਦੇ ਅੰਦਰ ਅਤੇ ਬਾਹਰ ਇੱਕ ਹੋਰ ਗੈਂਗ ਤੋਂ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਲੈ ਜਾਣ ਸਮੇਂ ਐਨਕਾਊਂਟਰ ਵੀ ਕਰ ਸਕਦੀ ਹੈ। ਹਾਈ ਕੋਰਟ ਇਨ੍ਹਾਂ ਦੋਵਾਂ ਦੀਆਂ ਪਟੀਸ਼ਨਾਂ ‘ਤੇ ਅਗਲੇ ਹਫ਼ਤੇ ਸੁਣਵਾਈ ਕਰ ਸਕਦੀ ਹੈ।
The post *ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਹਾਈਕੋਰਟ ਪੁੱਜੇ appeared first on .