ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ, ਪੰਜਾਬ ਪੁਲਿਸ ਕਰੇਗੀ ਦਿੱਲੀ – Punjabi News Portal


ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਨੂੰ ਪੰਜਾਬ ਪੁਲਿਸ ਵੱਲੋਂ ਜਲਦ ਹੀ ਪੁੱਛਗਿੱਛ ਲਈ ਪੰਜਾਬ ਲਿਆਂਦਾ ਜਾ ਸਕਦਾ ਹੈ। ਸੋਮਵਾਰ ਨੂੰ ਦਿੱਲੀ ਪੁਲਿਸ ਨੇ ਸ਼ਾਰਪ ਸ਼ੂਟਰਾਂ ਪ੍ਰਿਆਵਰਤਾ ਉਰਫ਼ ਫ਼ੌਜੀ (26), ਕਸ਼ਿਸ਼ (24) ਅਤੇ ਕੇਸ਼ਵ (29) ਨੂੰ ਗ੍ਰਿਫ਼ਤਾਰ ਕੀਤਾ ਸੀ।

ਸੂਤਰਾਂ ਅਨੁਸਾਰ ਦਿੱਲੀ ਸਪੈਸ਼ਲ ਸੈੱਲ ਵੱਲੋਂ ਪੁੱਛਗਿੱਛ ਕਰਨ ਤੋਂ ਬਾਅਦ ਪੰਜਾਬ ਪੁਲੀਸ ਜਲਦੀ ਹੀ ਇਨ੍ਹਾਂ ਨੂੰ ਪੁੱਛਗਿੱਛ ਲਈ ਪੰਜਾਬ ਲਿਆ ਸਕਦੀ ਹੈ। ਪਤਾ ਲੱਗਾ ਹੈ ਕਿ ਤਿੰਨੋਂ ਮੁਲਜ਼ਮ ਸਿੱਧੂ ਕਤਲ ਕਾਂਡ ਵਿੱਚ ਸ਼ਾਮਲ ਸਨ, ਜਿਸ ਕਰਕੇ ਪੰਜਾਬ ਦੀ ਮਾਨਸਾ ਪੁਲੀਸ ਵਿਸ਼ੇਸ਼ ਟੀਮ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਇਨ੍ਹਾਂ ਨੂੰ ਪੰਜਾਬ ਲਿਆਵੇਗੀ।

ਪੰਜਾਬ ਪੁਲੀਸ ਦੇ ਸੂਤਰਾਂ ਅਨੁਸਾਰ ਦਿੱਲੀ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਦਿੱਲੀ ਤੋਂ ਲਿਆਂਦਾ ਗਿਆ ਸੀ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਲਾਰੈਂਸ ਨੇ ਪੁੱਛਗਿੱਛ ਦੌਰਾਨ ਗੋਲਡੀ ਬਰਾੜ ਦੇ ਪਤੇ ਬਾਰੇ ਜਾਣਕਾਰੀ ਦਿੱਤੀ ਸੀ। ਗੋਲਡੀ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੁਣ ਤੱਕ 11 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਸ਼ੂਟਰਾਂ ਦੇ ਨਾਂ ਮਨਪ੍ਰੀਤ ਭਾਊ, ਗੈਂਗਸਟਰ ਮਨਪ੍ਰੀਤ ਮੰਨਾ, ਸਿਰਾਜ ਮਿੰਟੂ, ਪ੍ਰਭਦੀਪ ਸਿੱਧੂ ਉਰਫ ਪੱਬੀ, ਮੋਨੂੰ ਡਾਗਰ, ਪਵਨ ਬਿਸ਼ਨੋਈ, ਨਸੀਬ ਖਾਨ ਅਤੇ ਸੰਦੀਪ ਕੇਰਾ ਹਨ।

ਜ਼ਿਕਰਯੋਗ ਹੈ ਕਿ 29 ਮਈ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ‘ਤੇ ਕਰੀਬ 20-25 ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਤੋਂ ਬਾਅਦ ਮੂਸੇਵਾਲਾ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।




Leave a Reply

Your email address will not be published. Required fields are marked *