* ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ; ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਈ ਜਾਵੇ*

* ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ;  ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਈ ਜਾਵੇ*


ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਗੱਲ ਦਾ ਖੁਲਾਸਾ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੇ ਕੀਤਾ ਹੈ। ਸ਼ੇਖਾਵਤ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਿੰਡ ਮੂਸੇ ਗਏ ਸਨ। ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅਤੇ ਅਰਵਿੰਦ ਖਾਨਾ ਵੀ ਮੌਜੂਦ ਸਨ।

 


ਸ਼ੇਖਾਵਤ ਨੇ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੇਂਦਰੀ ਏਜੰਸੀ ਤੋਂ ਹੱਤਿਆ ਦੀ ਜਾਂਚ ਦੀ ਮੰਗ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਾਡਾ ਪੁੱਤਰ ਚਲਾ ਗਿਆ ਹੈ ਅਤੇ ਕਿਸੇ ਦਾ ਪੁੱਤਰ ਨਹੀਂ ਜਾਵੇਗਾ। ਸ਼ੇਖਾਵਤ ਨੇ ਕਿਹਾ ਕਿ ਨਿਯਮਾਂ ਮੁਤਾਬਕ ਕੇਂਦਰ ਸਰਕਾਰ ਕਾਰਵਾਈ ਲਈ ਅੱਗੇ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵੱਡੀ ਗਲਤੀ ਇਹ ਹੈ ਕਿ ਸਰਕਾਰ ਨੇ ਗੁਪਤ ਦਸਤਾਵੇਜ਼ ਲੀਕ ਕਰ ਦਿੱਤੇ।

The post *ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ; The post ਕੇਂਦਰੀ ਏਜੰਸੀਆਂ ਤੋਂ ਕਰਵਾਈ ਜਾਵੇ ਜਾਂਚ* appeared first on .

Leave a Reply

Your email address will not be published. Required fields are marked *