
ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਸਸਕਾਰ ਕਰ ਦਿੱਤਾ ਗਿਆ। ਅੱਜ ਸਵੇਰੇ ਉਸ ਦੇ ਪਰਿਵਾਰ, ਮਾਤਾ-ਪਿਤਾ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਦੋਸਤਾਂ ਵੱਲੋਂ ਫੁੱਲ ਚੁਗਣ ਦੀ ਰਸਮ ਅਦਾ ਕੀਤੀ ਗਈ।
ਹਰ ਅੱਖ ਨਮ ਸੀ। ਮਾਪੇ ਇਸ ਸਮੇਂ ਡੂੰਘੇ ਸਦਮੇ ਵਿੱਚ ਹਨ ਜਿਨ੍ਹਾਂ ਦੇ ਜਵਾਨ ਪੁੱਤਰ ਦੀ ਮੌਤ ਹੋ ਗਈ ਹੈ। ਮੂਸੇਵਾਲਾ ਦਾ ਪਰਿਵਾਰ ਸਦਮੇ ‘ਚ ਹੈ। ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲੇ ਵੀ ਇਸ ਦੁੱਖ ਨੂੰ ਝੱਲ ਨਹੀਂ ਪਾ ਰਹੇ ਹਨ। ਅੱਜ ਉਸ ਨੂੰ ਪਿਆਰ ਕਰਨ ਵਾਲੇ ਹਰ ਕਿਸੇ ਦੀਆਂ ਅੱਖਾਂ ਵਿੱਚ ਹੰਝੂ ਹਨ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਐਤਵਾਰ ਸ਼ਾਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬੀਤੇ ਦਿਨ ਉਸ ਦਾ ਸਸਕਾਰ ਕਰ ਦਿੱਤਾ ਗਿਆ। ਸਸਕਾਰ ਸਮੇਂ ਸਾਰਾ ਖਲਕਤ ਆਪਣੇ ਖੇਤਾਂ ਵਿੱਚ ਮੌਜੂਦ ਸੀ। ਦੋ ਦਿਨ ਬੀਤ ਜਾਣ ’ਤੇ ਵੀ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

