ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੂਟਰ ਸਿੱਪੀ ਸਿੱਧੂ ਕਤਲ ਕੇਸ ਵਿੱਚ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਜੱਜ ਦੀ ਧੀ ਕਲਿਆਣੀ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕੌਮਾਂਤਰੀ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੇ ਕਤਲ ਕੇਸ ਵਿੱਚ ਸੀਬੀਆਈ ਨੇ ਬੁੜੈਲ ਜੇਲ੍ਹ ਵਿੱਚ ਬੰਦ ਕਲਿਆਣੀ ਖ਼ਿਲਾਫ਼ ਸੀਬੀਆਈ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਤੂੜੀ ਦਾ ਹੱਲ ਲੱਭ ਲਿਆ, ਆਹ ਪੰਜਾਬੀ ਨੇ ਬਣਾ ਦਿੱਤੀ ਸੁਪਰ ਮਸ਼ੀਨ, ਖਰੀਦਦਾਰਾਂ ਦੀ ਹੋਈ ਭੀੜ D5 Channel Punjabi CBI ਨੇ 15 ਜੂਨ 2022 ਨੂੰ ਇਸ 7 ਸਾਲ ਪੁਰਾਣੇ ਕਤਲ ਕੇਸ ਵਿੱਚ ਕਲਿਆਣੀ ਨੂੰ ਗ੍ਰਿਫਤਾਰ ਕਰ ਲਿਆ। ਕਲਿਆਣੀ ਦੇ ਖਿਲਾਫ ਆਈਪੀਸੀ ਦੀ ਧਾਰਾ 302, 120ਬੀ ਅਤੇ 201 ਦੇ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਹੁਣ ਉਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।