ਸੀਆਈਏ ਟੀਮ ਨੇ ਗੈਂਗਸਟਰ ਸੰਦੀਪ ਲੁਧਿਆਣਾ ਨੂੰ ਲੁਧਿਆਣਾ ਤੋਂ ਕੀਤਾ ਗ੍ਰਿਫਤਾਰ


ਸੀਆਈਏ-2 ਦੀ ਟੀਮ ਨੇ ਗੈਂਗਸਟਰ ਸੰਦੀਪ ਲੁਧਿਆਣਾ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸੰਦੀਪ ਕੋਲੋਂ 32 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸੰਦੀਪ ਦਾ ਲੁਧਿਆਣਾ ਵਿੱਚ ਇੱਕ ਗਰੁੱਪ ਹੈ, ਜਿਸ ਵਿੱਚ ਸੈਂਕੜੇ ਨੌਜਵਾਨ ਸ਼ਾਮਲ ਦੱਸੇ ਜਾਂਦੇ ਹਨ। ਸੰਦੀਪ ਅਤੇ ਉਸ ਦੇ ਦੋਸਤਾਂ ਨੂੰ ਸਿਆਸੀ ਰੈਲੀਆਂ ਵਿੱਚ ਵੀ ਆਮ ਦੇਖਿਆ ਜਾਂਦਾ ਸੀ। ਪੁਲਿਸ ਨੇ 4.56 ਲੱਖ ਰੁਪਏ, ਇੱਕ ਫਾਰਚੂਨਰ ਕਾਰ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਹੈ। ਪੁਲਿਸ ਅੱਜ ਦੁਪਹਿਰ ਨੂੰ ਪ੍ਰੈਸ ਕਾਨਫਰੰਸ ਕਰੇਗੀ।
ਸੀਆਈਏ-2 ਦੇ ਇੰਚਾਰਜ ਬੇਅੰਤ ਜੁਨੇਜਾ ਦੀ ਟੀਮ ਨੇ ਸੰਦੀਪ ਨੂੰ ਭਾਮੀਆਂ ਇਲਾਕੇ ਵਿਚ ਉਸ ਦੇ ਘਰੋਂ ਕਾਬੂ ਕੀਤਾ ਹੈ। ਸੰਦੀਪ ਗੋਰੂ ਬੱਚਾ ਦਾ ਸਾਥੀ ਹੈ। ਉਸ ਦਾ ਗੈਂਗਸਟਰ ਪੁਨੀਤ ਬੈਂਸ ਗਰੁੱਪ ਅਤੇ ਜਤਿੰਦਰ ਜਿੰਦੀ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਸ਼ਹਿਰ ਵਿਚ ਅਪਣੀ ਸਰਦਾਰੀ ਕਾਇਮ ਕਰਨ ਲਈ, ਸੰਦੀਪ ਅਤੇ ਉਸ ਦੇ ਦੋਸਤ ਅਕਸਰ ਹਥਿਆਰਾਂ ਬਾਰੇ ਗੀਤ ਗਾਉਂਦੇ ਹੋਏ ਗੰਨਮੈਨਾਂ ਨਾਲ ਸੋਸ਼ਲ ਮੀਡੀਆ ‘ਤੇ ਰੀਲਜ਼ ਪੋਸਟ ਕਰਦੇ ਰਹਿੰਦੇ ਹਨ।ਪੁਲਿਸ ਹੁਣ ਸੰਦੀਪ ਦੇ ਸੋਸ਼ਲ ਮੀਡੀਆ ਅਕਾਊਂਟ ਅਤੇ ਮੋਬਾਈਲ ਡਿਟੇਲ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਰਿਕਾਰਡ ਅਨੁਸਾਰ ਸੰਦੀਪ ਵਿਰੁਧ 10 ਤੋਂ 12 ਅਪਰਾਧਿਕ ਮਾਮਲੇ ਦਰਜ ਹਨ। ਦੇਰ ਰਾਤ ਤਕ ਪੁਲਿਸ ਨੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਦੱਸ ਦੇਈਏ ਕਿ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਚਾਰਜ ਸੰਭਾਲਣ ਤੋਂ ਬਾਅਦ ਸ਼ਹਿਰ ਵਿਚ ਗੈਂਗਸਟਰਾਂ ਦੀਆਂ ਸੂਚੀਆਂ ਬਣਾਉਣੀਆਂ ਸ਼ੁਰੂ ਕਰ ਦਿਤੀਆਂ ਹਨ। ਜੇਲ੍ਹ ਵਿਚੋਂ ਜ਼ਮਾਨਤ ਆਦਿ ’ਤੇ ਆਏ ਗੈਂਗਸਟਰਾਂ ’ਤੇ ਪੁਲਿਸ ਨਜ਼ਰ ਰੱਖ ਰਹੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *