ਪੰਜਾਬ ਦੇ ਮੁੱਖ ਮੰਤਰੀ ਅਤੇ ਮੇਰੇ ਛੋਟੇ ਭਰਾ ਭਗਵੰਤ ਮਾਨ ਨੇ ਅੱਜ ਆਪਣੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਦਿੱਲੀ ਦੇ ਸ਼ਾਨਦਾਰ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਇਸ ਤਰ੍ਹਾਂ ਅਸੀਂ ਇੱਕ ਦੂਜੇ ਤੋਂ ਸਿੱਖਾਂਗੇ, ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਾਂਗੇ, ਦੇਸ਼ ਦੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਵਾਂਗੇ ਤਾਂ ਹੀ ਦੇਸ਼ ਤਰੱਕੀ ਕਰੇਗਾ।
ਪੰਜਾਬ ਦੇ ਮੁੱਖ ਮੰਤਰੀ ਅਤੇ ਮੇਰੇ ਛੋਟੇ ਵੀਰ ਭਗਵੰਤ ਮਾਨ ਜੀ ਨੇ ਆਪਣੇ ਅਫਸਰਾਂ ਅਤੇ ਮੰਤਰੀਆਂ ਨਾਲ ਅੱਜ ਦਿੱਲੀ ਦੇ ਸ਼ਾਨਦਾਰ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਇਸ ਤਰ੍ਹਾਂ ਅਸੀਂ ਇੱਕ ਦੂਜੇ ਤੋਂ ਸਿੱਖਾਂਗੇ, ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਾਂਗੇ, ਦੇਸ਼ ਦੇ ਹਰ ਬੱਚੇ ਨੂੰ ਵਧੀਆ ਸਿੱਖਿਆ ਦੇਵਾਂਗੇ। ਤਾਂ ਹੀ ਦੇਸ਼ ਤਰੱਕੀ ਕਰੇਗਾ। pic.twitter.com/1WPy36cz7M
– ਅਰਵਿੰਦ ਕੇਜਰੀਵਾਲ (rArvindKejriwal) 25 ਅਪ੍ਰੈਲ, 2022
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ‘ਤੇ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਪੰਜਾਬ ਅਤੇ ਦਿੱਲੀ ਦੇ ਅਧਿਕਾਰੀਆਂ ਨੇ ਸਿੱਖਿਆ ਨਾਲ ਸਬੰਧਤ ਮੁੱਦਿਆਂ ’ਤੇ ਵੀ ਚਰਚਾ ਕੀਤੀ। ਸੀ.ਐਮ ਮਾਨ ਦੇ ਨਾਲ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸਨ।