Site icon Geo Punjab

ਸੀਡੀਪੀਓ ਤੇ ਉਸ ਦਾ ਚਪੜਾਸੀ 20,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ


ਚੰਡੀਗੜ, 20 ਅਪ੍ਰੈਲ 2023: ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ.ਡੀ.ਪੀ.ਓ.) ਅੰਜੂ ਭੰਡਾਰੀ ਅਤੇ ਉਸ ਦੇ ਚਪੜਾਸੀ ਬਲਿਹਾਰ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੀ.ਡੀ.ਪੀ.ਓ ਅਤੇ ਉਸ ਦੇ ਚਪੜਾਸੀ ਨੂੰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਿਵਾਨਾ ਨਵਾਂ ਦੀ ਵਸਨੀਕ ਮਮਤਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਕਤ ਦੋਵੇਂ ਮੁਲਾਜ਼ਮਾਂ ਨੇ ਉਸ ਨੂੰ ਆਂਗਣਵਾੜੀ ਹੈਲਪਰ ਦੀ ਖਾਲੀ ਪਈ ਪੋਸਟ ‘ਤੇ ਭਰਤੀ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਲਈ ਉਸਨੇ ਪਹਿਲਾਂ ਹੀ ਅਪਲਾਈ ਕੀਤਾ ਹੋਇਆ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਰਿਸ਼ਵਤ ਲੈਂਦਿਆਂ ਦੋਨਾਂ ਦੋਸ਼ੀਆਂ ਨੂੰ ਮੌਕੇ ‘ਤੇ ਹੀ ਦਬੋਚ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਰੇਂਜ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version