ਲੁਧਿਆਣਾ : ਸਥਾਨਕ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖਿਲਾਫ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਪੁਲਸ ਨੇ ਲਾਠੀਚਾਰਜ ਕਰਨ ਦੀ ਖਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਇਸ ਮੌਕੇ ਜਦੋਂ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪ੍ਰਦਰਸ਼ਨਕਾਰੀ ਨਾ ਮੰਨੇ ਤਾਂ ਪੁਲੀਸ ਵੱਲੋਂ ਉਨ੍ਹਾਂ ’ਤੇ ਲਾਠੀਚਾਰਜ ਕਰ ਦਿੱਤਾ ਗਿਆ। ਇਸ ਦੌਰਾਨ ਅਧਿਆਪਕ ਵੀ ਜ਼ਖਮੀ ਹੋਏ ਹਨ ਜਦਕਿ ਕੁਝ ਅਧਿਆਪਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਲਾਠੀਚਾਰਜ ਹੋਣ ਤੋਂ ਇਨਕਾਰ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
