ਚੰਡੀਗੜ੍ਹ, 5 ਮਾਰਚ, 2024- ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਹੋ ਗਿਆ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਹੋਰ ਵੱਡੇ ਆਗੂ ਮੌਜੂਦ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਲਿਆਂਦਾ ਗਿਆ ਸੀ। ਇਸ ਮੌਕੇ ਉਨ੍ਹਾਂ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਵੀ ਕੀਤੀ ਗਈ, ਜਿਸ ਵਿੱਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋ ਰਹੇ ਹਾਂ ਅਤੇ ਅਸੀਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਨੂੰ ਪ੍ਰਵਾਨ ਕਰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਸ ਰਲੇਵੇਂ ਨਾਲ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਮਨੋਬਲ ਵਧੇਗਾ ਅਤੇ ਇਸ ਨਾਲ ਅਸੀਂ ਹੋਰ ਆਗੂਆਂ ਨੂੰ ਵੀ ਨਾਲ ਲੈ ਕੇ ਚੱਲ ਸਕਾਂਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
