ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸਾਬਕਾ ਪੀਸੀਐਸ ਅਧਿਕਾਰੀ ਪ੍ਰੀਤਮ ਸਿੰਘ ਕੁਮੇਦਾਨ ਅਤੇ ਉਨ੍ਹਾਂ ਦੇ ਪਰਿਵਾਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਉਨ੍ਹਾਂ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨਾਲ ਉਨ੍ਹਾਂ ਦਾ ਨੇੜਲਾ ਰਿਸ਼ਤਾ ਸੀ ਅਤੇ ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਉਨ੍ਹਾਂ ਨੂੰ ਨਿੱਜੀ ਘਾਟਾ ਪਿਆ ਹੈ। ਵਿਧਾਇਕ ਪਠਾਨਮਾਜਰਾ ਦੇ ਅਸਤੀਫ਼ੇ ਖ਼ਿਲਾਫ਼ ਸਾਹਮਣੇ ਆਏ ਸਬੂਤ! ਵੀਡੀਓ ਪਹੁੰਚੀ ਕੇਜਰੀਵਾਲ D5 Channel Punjabi ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਦੇਹਾਂਤ ਨਾਲ ਪੰਜਾਬ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨੇ ਸਾਰੀ ਉਮਰ ਪੰਜਾਬ ਦੇ ਦਰਿਆਵਾਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰਿਆਣਾ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿਚ ਸ਼ਾਮਲ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਮਜੀਠੀਆ ਲਾਈਵ: ਮਜੀਠੀਆ ਨੇ ਪਟਿਆਲਾ ਜੇਲ੍ਹ ‘ਚ ਸਿੱਧੂ ਦੇ ਹਾਲਾਤਾਂ ਦੇ ਖੁਲਾਸੇ ਕੀਤੇ ਭੇਦ D5 Channel Punjabi ਉਨ੍ਹਾਂ ਨੇ ਹਮੇਸ਼ਾ ਹੀ ਸੂਬਿਆਂ ਨੂੰ ਵੱਧ ਤਾਕਤ ਦੇਣ ਲਈ ਆਪਣੀ ਆਵਾਜ਼ ਉਠਾਈ ਹੈ। ਢੀਂਡਸਾ ਨੇ ਕਿਹਾ ਕਿ ਕੁਮੇਦਾਨ ਨੇ ਜਿੱਥੇ ਆਪਣੀ ਸਾਰੀ ਉਮਰ ਪੰਜਾਬ ਨੂੰ ਬਿਹਤਰੀ ਵੱਲ ਲਿਜਾਣ ਲਈ ਕੰਮ ਕੀਤਾ, ਉੱਥੇ ਹੀ ਉਹ ਨਿੱਜੀ ਜ਼ਿੰਦਗੀ ਵਿੱਚ ਵੀ ਬਹੁਤ ਵਧੀਆ ਸ਼ਖਸੀਅਤ ਦੇ ਮਾਲਕ ਸਨ। ਢੀਂਡਸਾ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਦੀ ਅਰਦਾਸ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
